ਸਪੀਕਰ ਸ. ਸੰਧਵਾਂ ਨੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਫਰੀਦਕੋਟ 16 ਮਈ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦੀ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਸ਼ਹਿਰ ਵਿਖੇ ਨਵੀਆਂ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇਕ ਮਕਸਦ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਹੁੰਦਿਆਂ ਹਲਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਕੰਮ ਅੰਮ੍ਰਿਤ-2.0 ਸਕੀਮ ਅਧੀਨ ਕਰਵਾਇਆ ਜਾਣਾ ਹੈ। ਜਿਸਦੀ ਡੀ.ਪੀ.ਆਰ ਲਾਗਤ 1950.71 ਲੱਖ ਰੁਪਏ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 31 ਕਿ:ਮੀ: ਡੀ.ਆਈ.ਕੇ-7 ਪਾਣੀ ਦੀ ਪਾਈਪ ਪਾਈ ਜਾਵੇਗਾ, ਜਿੰਨਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਰੋਡ, ਜਲਾਲੇਆਣਾ ਰੋਡ, ਸਿੱਖਾ ਵਾਲਾ ਰੋਡ, ਸਾਂਈ ਮੰਦਰ ਰੋਡ, ਬੀੜ ਸਿੱਖਾ ਵਾਲਾ ਰੋਡ, ਦੇਵੀ ਵਾਲਾ ਰੋਡ, ਬਠਿੰਡਾ ਰੋਡ, ਜੈਤੋ ਰੋਡ, ਅਤੇ ਇਸਦੇ ਨਾਲ ਲੱਗਦੇ ਏਰੀਏ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸਾਰਾ ਕੰਮ 12 ਮਹੀਨਿਆਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲਾ ਪਾਣੀ ਸਾਫ-ਸੁਥਰਾ ਪ੍ਰਾਪਤ ਹੋਵੇਗਾ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ. ਗੁਰਮੀਤ ਸਿੰਘ ਆਰੇਵਾਲਾ, ਸਿਮਰਨਜੀਤ ਸਿੰਘ ਐਮ.ਸੀ., ਸੁਪਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਮੰਡਲ ਮੋਗਾ,ਭੋਲਾ ਸਿੰਘ, ਉਪ ਮੰਡਲ ਇੰਜੀਨੀਅਰ ਕੋਟਕਪੂਰਾ,ਜੂਨੀਅਰ ਇੰਜੀਨੀਅਰ ਪ੍ਰਵੇਸ਼ ਬਾਬੂ, ਜਗਮੀਤ ਸਿੰਘ ਸਿੱਧੂ, ਸੁਖਜੀਤ ਸਿੰਘ ਹਾਜ਼ਰ ਸਨ।