ਦਿਵਿਆਗਜਨ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 18 ਜੁਲਾਈ ਤੋਂ 

ਦਿਵਿਆਗਜਨ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 18 ਜੁਲਾਈ ਤੋਂ 

ਬਠਿੰਡਾ, 17 ਜੁਲਾਈ : ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਦਿਵਿਆਗਜਨ ਵਿਅਕਤੀਆਂ ਦੇ ਮਾਹਿਰਾਂ ਡਾਕਟਰਾਂ ਵਲੋਂ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਸਾਂਝੀ ਕੀਤੀ।   ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ […]

ਬਠਿੰਡਾ, 17 ਜੁਲਾਈ : ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਦਿਵਿਆਗਜਨ ਵਿਅਕਤੀਆਂ ਦੇ ਮਾਹਿਰਾਂ ਡਾਕਟਰਾਂ ਵਲੋਂ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਸਾਂਝੀ ਕੀਤੀ। 

 ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ 18 ਜੁਲਾਈ 2024 ਨੂੰ ਸਵੇਰੇ 9 ਤੋਂ ਦੁਪਿਹਰ 1 ਵਜੇ ਤੱਕ ਦਫਤਰ ਪੰਚਾਇਤ ਮੰਡੀ ਕਲਾਂ ਵਿਖੇ ਲਗਾਇਆ ਜਾ ਰਿਹਾ ਹੈ। 

ਇਸੇ ਤਰ੍ਹਾਂ 23 ਜੁਲਾਈ ਨੂੰ ਦੁਪਿਹਰ 12 ਤੋਂ 3 ਵਜੇ ਤੱਕ ਗੁਰੂਦੁਆਰਾ ਸਾਹਿਬ ਪਿੰਡ ਭੋਖੜਾ ਵਿਖੇ, 25 ਜੁਲਾਈ ਨੂੰ ਦੁਪਿਹਰ 12 ਤੋਂ 3 ਵਜੇ ਤੱਕ ਬਰਾੜ ਪੈਲਿਸ ਰਾਮਪੁਰਾ ਫੂਲ ਵਿਖੇ ਅਤੇ 30 ਜੁਲਾਈ 2024 ਨੂੰ ਦੁਪਿਹਰ 12 ਤੋਂ 3 ਵਜੇ ਤੱਕ ਪਿੰਡ ਗਿਆਨਾ ਦੀ ਦਾਣਾ ਮੰਡੀ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। 

 ਸਿਵਲ ਸਰਜਨ ਨੇ ਦਿਵਿਆਗਜਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

Tags:

Latest

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਵੰਡੇ
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ