ਸਵੀਪ ਗਤੀਵਿਧੀਆਂ ਤਹਿਤ ਸੁਰਖਪੀਰ ਰੋਡ ਤੇ ਵਿਸ਼ੇਸ਼ ਕੈਂਪ ਆਯੋਜਿਤ
ਬਠਿੰਡਾ, 10 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸੁਰਖਪੀਰ ਰੋਡ ਦੇ ਬੂਥ ਨੰਬਰ 192 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ […]
ਬਠਿੰਡਾ, 10 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸੁਰਖਪੀਰ ਰੋਡ ਦੇ ਬੂਥ ਨੰਬਰ 192 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕੈਂਪ ਦੌਰਾਨ ਸੁਭਾ ਜਲਦੀ ਅਤੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਸੁਰਖਪੀਰ ਰੋਡ ਨਿਵਾਸੀ ਆਦਿ ਹਾਜ਼ਰ ਸਨ।

