16 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

16 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 15 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਜਿੱਥੇ ਵਚਨਬੱਧ ਤੇ ਯਤਨਸ਼ੀਲ ਹੈ, ਉਥੇ ਹੀ ਇਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। […]

ਬਠਿੰਡਾ, 15 ਫ਼ਰਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਜਿੱਥੇ ਵਚਨਬੱਧ ਤੇ ਯਤਨਸ਼ੀਲ ਹੈ, ਉਥੇ ਹੀ ਇਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 16 ਫ਼ਰਵਰੀ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ਚ 16 ਸਥਾਨਾਂ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 16 ਫਰਵਰੀ ਨੂੰ ਵਾਰਡ ਨੰਬਰ 17 ਅਤੇ 20 ਦੇ ਵਸਨੀਕਾਂ ਲਈ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ  ਨਜ਼ਦੀਕ ਅੰਡਰ ਬ੍ਰਿਜ, ਗਲੀ ਨੰਬਰ 3, ਅਮਰਪੁਰਾ ਬਸਤੀ, ਮੇਨ ਰੋਡ ਵਿਖੇ ਲਗਾਇਆ ਜਾਵੇਗਾ।ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਬਾਹੋ ਸਿਵੀਆਂ ਦੇ ਪੰਚਾਇਤ ਘਰ ਵਿਖੇ, ਪਿੰਡ ਨਰੂਆਣਾ ਦੇ ਪੰਚਾਇਤ ਘਰ ਅਤੇ ਪਿੰਡ ਲਹਿਰਾ ਧੂਰਕੋਟ ਦੇ ਪੰਚਾਇਤ ਘਰ ਵਿਖੇ ਸਵੇਰੇ 10 ਵਜੇ ਤੋਂ 12 ਤੱਕ, ਪਿੰਡ ਗੋਬਿੰਦਪੁਰਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਕੈਂਪ ਲਗਾਇਆ ਜਾਵੇਗਾ।ਸਬ-ਡਵੀਜ਼ਨ ਮੌੜ ਦੇ ਪਿੰਡ ਕੁੱਤੀਵਾਲ ਕਲਾਂ ਅਤੇ ਥੰਮਣਗੜ੍ਹ ਦਾ ਗੁਰੂਘਰ ਦੇ ਕੋਲ ਸਵੇਰੇ 9 ਵਜੇ, ਪਿੰਡ ਕੁੱਤੀਵਾਲ ਖੁਰਦ ਦਾ ਗੁਰੂਘਰ ਵਿਖੇ ਦੁਪਹਿਰ 12 ਵਜੇ ਅਤੇ ਪਿੰਡ ਯਾਤਰੀ ਦਾ ਗੁਰੂਘਰ ਕੋਲ ਕੋਲ ਗਰਾਊਂਡ ਵਿਖੇ ਦੁਪਹਿਰ 3 ਵਜੇ ਕੈਂਪ ਸ਼ੁਰੂ ਹੋਵੇਗਾ।ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮੱਲਵਾਲਾ ਦੇ ਗੁਰਦੁਆਰਾ ਸਾਹਿਬ ਅਤੇ ਪਿੰਡ ਨਥੇਹਾ ਦੀ ਰਾਮਦਾਸੀਆ ਧਰਮਸ਼ਾਲਾ ਵਿਖੇ ਸਵੇਰੇ 10 ਵਜੇ, ਪਿੰਡ ਜੋਧਪੁਰ ਬੱਗਾ ਦੀ ਧਰਮਸ਼ਾਲਾ ਵਿਖੇ ਅਤੇ ਪਿੰਡ ਮਿਰਜੇਆਣਾ ਦੀ ਜਨਰਲ ਧਰਮਸ਼ਾਲਾ ਵਿਖੇ ਦੁਪਹਿਰ 2 ਵਜੇ ਕੈਂਪ ਸ਼ੁਰੂ ਹੋਵੇਗਾ।ਇਸੇ ਤਰ੍ਹਾਂ ਸਬ-ਡਵੀਜ਼ਨ ਰਾਮਪੁਰਾ ਫੂਲ ਦੇ ਪਿੰਡ ਸਿਧਾਣਾ ਦੇ ਪੰਚਾਇਤ ਘਰ, ਪਿੰਡ ਹਮੀਰਗੜ੍ਹ ਦੀ ਸੱਥ ਵਿੱਚ ਦੁਪਹਿਰ 1 ਵਜੇ ਕੈਂਪ ਸ਼ੁਰੂ ਹੋਵੇਗਾ। ਪਿੰਡ ਦਿਆਲਪੁਰਾ ਭਾਈਕਾ ਦੇ ਪੰਚਾਇਤ ਘਰ ਅਤੇ ਪਿੰਡ ਜਲਾਲ ਦੇ ਪੰਚਾਇਤ ਘਰ ਵਿਖੇ ਸਵੇਰੇ ਦੁਪਹਿਰ 1 ਵਜੇ ਕੈਂਪ ਸ਼ੁਰੂ ਹੋਵੇਗਾ।ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਜਿਨ੍ਹਾਂ ਚ ਜਨਮ ਸਰਟੀਫਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਆਮਦਨ ਸਰਟੀਫਿਕੇਟਹਲਫ਼ੀਆ ਬਿਆਨ ਦੀ ਤਸਦੀਕਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇਪੰਜਾਬ ਨਿਵਾਸ ਸਰਟੀਫ਼ਿਕੇਟਜਾਤੀ ਸਰਟੀਫ਼ਿਕੇਟ ਐਸਸੀਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨਬੁਢਾਪਾ ਪੈਨਸ਼ਨ ਸਕੀਮਬਿਜਲੀ ਬਿਲ ਦਾ ਭੁਗਤਾਨਜਨਮ ਸਰਟੀਫ਼ਿਕੇਟ ਵਿੱਚ ਨਾਮ ਦਰਜ ਕਰਨ ਲਈਮਾਲ ਰਿਕਾਰਡ ਦੀ ਜਾਂਚਮੌਤ ਸਰਟੀਫ਼ਿਕੇਟ ਦੀਆਂ ਕਾਪੀਆਂਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨਪਹਿਲਾ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂਜਨਮ ਸਰਟੀਫ਼ਿਕੇਟ ਵਿੱਚ ਦਰੁਸਤੀਮੌਤ ਸਰਟੀਫ਼ਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟਪੇਂਡੂ ਇਲਾਕਾ ਸਰਟੀਫ਼ਿਕੇਟਜਨਮ ਸਰਟੀਫ਼ਿਕੇਟ ਦੀਆਂ ਕਾਪੀਆਂਜਨਰਲ ਜਾਤੀ ਸਰਟੀਫਿਕੇਟਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮਭਾਰ-ਰਹਿਤ ਸਰਟੀਫਿਕੇਟਮੌਰਗੇਜ ਦੀ ਐਂਟਰੀਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਸਰਟੀਫ਼ਿਕੇਟਪੱਛੜੀ ਜਾਤੀ (ਬੀਸੀ) ਸਰਟੀਫ਼ਿਕੇਟਦਿਵਿਆਂਗ ਵਿਅਕਤੀ ਪੈਨਸ਼ਨ ਸਕੀਮਜਨਮ ਦੀ ਲੇਟ ਰਜਿਸਟ੍ਰੇਸ਼ਨਫਰਦ ਕਢਵਾਉਣਾਆਮਦਨ ਅਤੇ ਜਾਇਦਾਦ ਸਰਟੀਫ਼ਿਕੇਟਦਿਵਿਆਂਗ ਸਰਟੀਫ਼ਿਕੇਟ/ਯੂਡੀਆਈਡੀ ਕਾਰਡਦਸਤਾਵੇਜ਼ ਦੀ ਕਾਊਂਟਰ ਸਾਇਨਿੰਗਮੁਆਵਜ਼ਾ ਬਾਂਡਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟ੍ਰੇਸ਼ਨਥਾਰਡਰ ਏਰੀਆ ਸਰਟੀਫ਼ਿਕੇਟਪੱਛੜਿਆ ਇਲਾਕਾ ਸਰਟੀਫ਼ਿਕੇਟਜ਼ਮੀਨ ਦੀ ਹੱਦਬੰਦੀਐਨਆਰਆਈ ਦੇ ਦਸਤਾਵੇਜ਼ ਦੀ ਕਾਊਟਰ ਸਾਇਨਿੰਗਮੌਤ ਦੀ ਲੇਟ ਰਜਿਸਟ੍ਰੇਸ਼ਨਕੰਢੀ ਏਰੀਆ ਸਰਟੀਫ਼ਿਕੇਟਮੌਤ ਸਰਟੀਫਿਕੇਟ ਵਿੱਚ ਦਰੁਸਤੀਅਸ਼ੀਰਵਾਦ ਸਕੀਮ ਅਤੇ ਬੈਕਿੰਗ ਕੌਰਸਪੌਂਡੈਂਟ-ਮੁਦਰਾ ਸਕੀਮ ਆਦਿ ਸੇਵਾਵਾਂ ਮੁੱਖ ਤੌਰ ਤੇ ਸ਼ਾਮਲ ਹਨ। ਇਸ ਤੋਂ ਇਲਾਵਾ ਐਸ.ਜੀ.ਪੀ.ਸੀ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਵੀ ਫਾਰਮ ਭਰਵਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। 

Tags: