ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸਵੀਪ ਗਤੀਵਿਧੀਆਂ ਜਾਰੀ

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸਵੀਪ ਗਤੀਵਿਧੀਆਂ ਜਾਰੀ

ਬਰਨਾਲਾ, 18 ਜੂਨ-      ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੇ ਦਿਸ਼ਾ -  ਨਿਰਦੇਸ਼ਾਂ ਹੇਠ ਸਵੀਪ (SVEEP) ਟੀਮ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (SIR) ਸਬੰਧੀ ਜ਼ਿਲ੍ਹੇ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

   ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਗਹਿਰੀ ਸੁਧਾਈ ਦਾ ਉਦੇਸ਼ ਸਾਰੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ, ਲੋੜੀਂਦੀਆਂ ਸੋਧਾਂ ਕਰਵਾਉਣ ਅਤੇ ਵੋਟਰ ਸੂਚੀ ਨੂੰ ਸਹੀ ਅਤੇ ਅਪਡੇਟਡ ਬਣਾਉਣ ਲਈ ਪ੍ਰੇਰਿਤ ਕਰਨਾ ਹੈ।

ਇਸੇ ਤਹਿਤ ਸਵੀਪ ਟੀਮ ਵਲੋਂ ਬਰਨਾਲਾ ਸਥਿਤ ਹੀਰੋ ਮੋਟਰਸਾਈਕਲ ਏਜੰਸੀ 'ਚ ਇੱਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ ਜਿਸ ਤਹਿਤ ਏਜੰਸੀ ਦੇ ਸਟਾਫ਼ ਨੂੰ ਵਿਸ਼ੇਸ਼ ਗਹਿਰੀ ਸੁਧਾਈ (SIR) ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। 

ਸਵੀਪ ਟੀਮ ਵੱਲੋਂ ਕਰਮਚਾਰੀਆਂ ਨੂੰ SIR ਨਾਲ ਸਬੰਧਿਤ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਨਿਰਪੱਖ, ਪਾਰਦਰਸ਼ੀ ਅਤੇ ਮਜ਼ਬੂਤ ਲੋਕਤੰਤਰੀ ਪ੍ਰਕਿਰਿਆ ਦੀ ਬੁਨਿਆਦ ਹੈ।

 ਸਵੀਪ ਟੀਮ ਨੇ ਸਾਰੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਨੂੰ ਜਾਗਰੂਕ ਕਰਨ ਕਿ 25 ਜੂਨ ਤੋਂ 24 ਜੁਲਾਈ ਤਕ ਬੀ ਐਲ ਓ ਘਰ ਘਰ ਜਾਣਗੇ ਅਤੇ ਹਰ ਵੋਟਰ ਦਾ ਗਣਨਾ ਫਾਰਮ ਭਰਵਾਉਂਗੇ। ਇਸ ਲਈ ਬੀਐਲਓਜ਼ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਗਣਨਾ ਫਾਰਮ ਜ਼ਰੂਰ ਭਰਿਆ ਜਾਵੇ।

 ਇਸ ਮੌਕੇ ਸਵੀਪ ਟੀਮ ਤੋਂ ਪ੍ਰਿੰਸੀਪਲ ਮੇਜਰ ਸਿੰਘ (ਨੋਡਲ ਸਹਾਇਕ), ਅਸਿਸਟੈਂਟ ਪ੍ਰੋਫੈਸਰ ਲਵਪ੍ਰੀਤ ਸਿੰਘ ਤੇ ਪੰਕਜ ਗੋਇਲ ਹਾਜ਼ਰ ਰਹੇ।