ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਵੱਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਨੌਜਵਾਨ ਵਲੰਟੀਅਰਾਂ ਨਾਲ ਵਿਸ਼ੇਸ਼ ਮੀਟਿੰਗ
By NIRPAKH POST
On
ਫਿਰੋਜ਼ਪੁਰ, 25 ਜੁਲਾਈ:
ਅੱਜ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਸ. ਸੁਖਦੀਪ ਸਿੰਘ ਸਰਪੰਚ (ਉਗੋਕੇ) ਵੱਲੋਂ ਨੌਜਵਾਨ ਯੂਥ ਵਲੰਟੀਅਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਹਲਕਾ ਯੂਥ ਪ੍ਰਧਾਨ ਹਰਮੀਤ ਸਿੰਘ ਸੰਧੂ (ਖਾਈ), ਬਲਾਕ ਯੂਥ ਆਗੂ ਰਮਨਦੀਪ ਸਿੰਘ ਅਤੇ ਹੋਰ ਕਈ ਨੌਜਵਾਨ ਯੂਥ ਮੈਂਬਰ ਹਾਜ਼ਰ ਰਹੇ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਟੀਮ ਸਮੇਤ ਹਮੇਸ਼ਾ ਸਮਾਜ ਦੀ ਭਲਾਈ ਅਤੇ ਨੌਜਵਾਨਾਂ ਦੇ ਹਿੱਤਾਂ ਲਈ ਤਨ-ਮਨ-ਧਨ ਨਾਲ ਸਦੈਵ ਤਤਪਰ ਹਨ।
ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਰੋਜ਼ਗਾਰ ਦੇ ਮੌਕਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਸਹੀ ਦਿਸ਼ਾ ਵਿੱਚ ਯਤਨਾਂ ਰਾਹੀਂ ਸਮਾਜ ਵਿਚ ਪਾਜ਼ੀਟਿਵ ਬਦਲਾਅ ਲਿਆਇਆ ਜਾ ਸਕਦਾ ਹੈ।
ਇਸ ਮੀਟਿੰਗ ਵਿੱਚ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਹੋਰ ਸਮਾਜਿਕ ਕਾਰਜਾਂ ਵਿੱਚ ਭਾਗ ਲੈਣ ਦਾ ਵਾਅਦਾ ਕੀਤਾ।
ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿਚ ਯੂਥ ਆਗੂ ਤੇ ਵਲੰਟੀਅਰ ਹਾਜ਼ਰ ਸਨ।