ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ

ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ

ਬਰਨਾਲਾ, 11 ਦਸੰਬਰ  
ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਸਪੈਸ਼ਲ ਕੈਂਪਾਂ ਰਾਹੀਂ 15 ਤੋਂ 22 ਦਸੰਬਰ 2025 ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਇੰਚਾ. ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਕੀਤਾ ਗਿਆ ।ਇਹ ਮੁਹਿੰਮ ਬਰਨਾਲਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ।                                        
            ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਟੀਕਾਕਰਨ ਨਾਲ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੱਚਿਆਂ ਦੀਆਂ ਮਾਰੂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ, ਗੁਰਦੀਪ ਸਿੰਘ ਟੀਕਾਕਰਨ ਸਹਾਇਕ ਨੇ ਦੱਸਿਆ ਕਿ ਟੀਕਾਕਰਨ ਦੀ ਸਫ਼ਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾਣਗੇ। ਜ਼ਿਲ੍ਹਾ ਬਰਨਾਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਤਾਂ ਜੋ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਇਸ ਵਿਸ਼ੇਸ ਹਫ਼ਤੇ ਸਬੰਧੀ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ।