ਰਾਜ ਪੱਧਰੀ ਸਮਾਗਮ 4 ਨਵੰਬਰ ਨੂੰ ਮਲੋਟ ਵਿਖੇ: ਵਧੀਕ ਡਿਪਟੀ ਕਮਿਸ਼ਨਰ

ਰਾਜ ਪੱਧਰੀ ਸਮਾਗਮ 4 ਨਵੰਬਰ ਨੂੰ ਮਲੋਟ ਵਿਖੇ: ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ:

                 ਸਮਾਜਿਕ ਸੁਰੱਖਿਆਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ 04 ਨਵੰਬਰ 2025 ਨੂੰ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ

ਉਨ੍ਹਾਂ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਤਹਿਤ 04 ਨਵੰਬਰ 2025 ਤੋਂ 08 ਮਾਰਚ 2026 ਤੱਕ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਅਤੇ ਸਿਹਤ ਪਰਿਵਾਰ ਭਲਾਈ ਵਿਭਾਗ, ਪੰਜਾਬ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਨਾਲ ਮਿਲ ਕੇ ਹਰ ਜ਼ਿਲ੍ਹੇ ਵਿੱਚ ਔਰਤਾਂ ਲਈ ਸਿਹਤ, ਸਫਾਈ ਅਤੇ ਰੋਜ਼ਗਾਰ ਕੈਂਪ ਆਯੋਜਿਤ ਕੀਤੇ ਜਾਣੇ ਹਨ।

        ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸਿਹਤ ਵਿਭਾਗ ਦੀਆਂ ਡਾਕਟਰਾਂ ਦੀਆਂ ਟੀਮਾਂ ਵੱਲੋਂ ਔਰਤਾਂ ਦੀ ਸਿਹਤ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਸੈੱਲ ਵੱਲੋਂ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਵੇਗਾਜਿਸ ਵਿੱਚ ਵੱਖ-ਵੱਖ ਅਦਾਰਿਆਂ ਵੱਲੋਂ ਮੌਕੇ ਤੇ ਲੜਕੀਆਂ ਦੀ ਇੰਟਰਵਿਊ ਲੈ ਕੇ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਸੈਲਫ ਹੈਲਪ ਗੁਰੱਪ ਅਤੇ ਔਰਤਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਗਰੂਕਤਾ ਕਰਨ ਲਈ ਬੂਥ ਲਗਾਏ ਜਾਣਗੇ।

        ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਸਾਰਿਆ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਵੱਖ-ਵੱਖ ਥਾਵਾਂ ’ਤੇ ਇਨ੍ਹਾਂ ਸਕੀਮਾਂ ਦਾ ਵੱਧ ਤੋ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੀਆਂ ਵੱਧ ਤੋ ਵੱਧ ਔਰਤਾਂ ਇਸ ਦਾ ਲਾਭ ਲੈ ਸਕਣ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮਲੋਟ ਜੁਗਰਾਜ ਸਿੰਘ ਕਾਹਲੋਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਿੱਤ ਸਿੰਘ ਔਲਖ, ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੌਂਗਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।