ਪੰਜਾਬ ਸਰਕਾਰ ਦੇ ਖਾਤੇ ਸੀਜ਼ ਕਰਨ ਦੇ ਦੋਸ਼ਾਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ:

ਪੰਜਾਬ ਸਰਕਾਰ ਦੇ ਖਾਤੇ ਸੀਜ਼ ਕਰਨ ਦੇ ਦੋਸ਼ਾਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ:

ਆਪ ਸਰਕਾਰ ਨੇ ਆਪਣੇ ਯਤਨਾਂ ਅਤੇ ਸੁਚੱਜੇ ਵਿੱਤੀ ਪ੍ਰਬੰਧਨ ਰਾਹੀਂ ਪੰਜਾਬ ਦੇ ਮਾਲੀਏ ਨੂੰ ਦੁੱਗਣਾ ਕਰ ਦਿੱਤਾ ਹੈ, ਭਾਵੇਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 3 ਕਰੋੜ ਪੰਜਾਬੀਆਂ ਦੇ ਹੱਕ ਦੇ ਫੰਡ ਰੋਕੇ ਹੋਏ ਹਨ, ਜਿਨ੍ਹਾਂ ਵਿੱਚ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਏ ਅਤੇ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਗ੍ਰਾਂਟਾਂ ਸ਼ਾਮਲ ਹਨ। ਭਾਜਪਾ ਪਹਿਲਾਂ ਜਾਣਬੁੱਝ ਕੇ ਪੰਜਾਬ ਦੇ ਬਣਦੇ ਵਿੱਤੀ ਸਰੋਤਾਂ ਨੂੰ ਰੋਕ ਕੇ ਪੰਜਾਬ ਨਾਲ 'ਧੱਕਾ' ਕਰਦੀ ਹੈ ਅਤੇ ਫਿਰ ਪੰਜਾਬ ਦੀ ਵਿੱਤੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੀ ਹੈ।

 

ਇਨ੍ਹਾਂ ਵਿੱਤੀ ਪਾਬੰਦੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਲਗਾਤਾਰ ਵਿਤਕਰੇ ਦੇ ਬਾਵਜੂਦ, ਪੰਜਾਬ ਨੇ ਆਪਣੇ ਮਾਲੀਏ ਦੇ ਆਧਾਰ ਨੂੰ ਮਜ਼ਬੂਤ ਕੀਤਾ ਹੈ। ਇਹ ਸਰਕਾਰ ਦੀ ਵਿੱਤੀ ਅਨੁਸ਼ਾਸਨ, ਕੁਸ਼ਲ ਪ੍ਰਸ਼ਾਸਨ ਅਤੇ ਸੂਬੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

ਭਾਜਪਾ ਪੰਜਾਬ ਦਾ ਜਿੰਨਾ ਜ਼ਿਆਦਾ ਵਿੱਤੀ ਗਲਾ ਘੁੱਟਣ ਦੀ ਕੋਸ਼ਿਸ਼ ਕਰੇਗੀ, ਸਾਡੀ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਓਨੀ ਹੀ ਜ਼ਿਆਦਾ ਦ੍ਰਿੜ੍ਹ ਹੋਵੇਗੀ। 

Latest

ਪੰਜਾਬ ਸਰਕਾਰ ਦੇ ਖਾਤੇ ਸੀਜ਼ ਕਰਨ ਦੇ ਦੋਸ਼ਾਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ:
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ
ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ
ਵਿਸ਼ੇਸ਼ ਲੋਕ ਅਦਾਲਤ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੈੱਕ ਬਾਊਂਸ ਦੇ 5,267 ਕੇਸਾਂ ਦਾ ਨਿਪਟਾਰਾ; 206.63 ਕਰੋੜ ਰੁਪਏ ਦੀ ਰਾਸ਼ੀ ਦੇ ਸਮਝੌਤੇ
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ - ਸਮੇਂ -ਸਮੇਂ 'ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ