ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ
By NIRPAKH POST
On
ਚੰਡੀਗੜ੍ਹ, 27 ਦਸੰਬਰ 2025:
ਸਬੰਧਤ ਅਧਿਕਾਰੀ ਵਿਰੁੱਧ ਅੰਦਰੂਨੀ ਸ਼ਿਕਾਇਤ ਮਿਲਣ ਉਪਰੰਤ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਵਜੋਂ ਤਾਇਨਾਤ ਲਖਬੀਰ ਸਿੰਘ, ਪੀ.ਪੀ.ਐਸ. ਨੂੰ ਉਨ੍ਹਾਂ ਦੇ ਅਧਿਕਾਰਤ ਖੇਤਰ ਤੋਂ ਬਾਹਰ ਦੇ ਮਾਮਲਿਆਂ ਵਿੱਚ ਅਣਅਧਿਕਾਰਤ ਦਖਲਅੰਦਾਜ਼ੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸਾਰ, ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਦਾ ਹੈੱਡਕੁਆਰਟਰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਚੰਡੀਗੜ੍ਹ ਦਾ ਦਫਤਰ ਹੋਵੇਗਾ।
ਸਬੰਧਤ ਅਧਿਕਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


