ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਪੱਛਮੀ ਗੜਬੜੀ ਦਾ ਇੱਕ ਨਵਾਂ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 18 ਜੂਨ ਤੋਂ ਲੈ ਕੇ 22 ਜੂਨ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਪੱਛਮੀ ਗੜਬੜੀ ਦਾ ਇਹ ਦੌਰ ਹਲਕੇ ਤੋਂ ਦਰਮਿਆਨੇ ਪੱਧਰ ਦਾ ਹੋਵੇਗਾ। ਉਨ੍ਹਾਂ ਮੁਤਾਬਕ ਇਸ ਦਾ ਅਸਰ ਪੰਜਾਬ ਦੇ ਮੁਕਾਬਲੇ ਹਰਿਆਣਾ ਵਿੱਚ ਜ਼ਿਆਦਾ ਦੇਖਣ ਨੂੰ ਮਿਲੇਗਾ ਅਤੇ ਪੂਰੇ ਖੇਤਰ ਵਿੱਚ 18 ਜੂਨ ਤੋਂ 22 ਜੂਨ ਤੱਕ ਰੁਕ-ਰੁਕ ਕੇ ਮੀਂਹ ਪਵੇਗਾ।

image (37)

 

ਉਨ੍ਹਾਂ ਕਿਹਾ, “ਖੇਤਰ ਵਿੱਚ ਦਿਨ ਦਾ ਤਾਪਮਾਨ ਸਥਿਰ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਪੰਜਾਬ ਵਿੱਚ ਹਰਿਆਣਾ ਨਾਲੋਂ ਵੱਧ ਤਾਪਮਾਨ ਰਹੇਗਾ। ਇਸ ਤੋਂ ਇਲਾਵਾ ਲੂ (Heat wave) ਦੀ ਸਥਿਤੀ ਬਣਨ ਦੇ ਕੋਈ ਸੰਕੇਤ ਨਹੀਂ ਹਨ।”

 
Flowers

ਮੌਸਮ ਵਿਭਾਗ ਦੇ ਬਿਆਨ ਮੁਤਾਬਕ 18 ਜੂਨ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੇ ਅਸਰ ਨਾਲ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਰੁਕ-ਰੁਕ ਕੇ ਜਾਂ ਖਿੰਡਵਾਂ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ, ਕੁਝ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਵੀ ਆਸਾਰ ਹਨ।ਹਰਿਆਣਾ ਅਤੇ ਪੰਜਾਬ ਵਿੱਚ ਮਾਨਸੂਨ ਦੇ ਆਉਣ ਦੀ ਤਰੀਕ 30 ਜੂਨ ਹੈ। ਹਾਲਾਂਕਿ, 1 ਜੂਨ ਤੋਂ 17 ਜੂਨ ਤੱਕ ਕਈ ਜ਼ਿਲ੍ਹਿਆਂ ਵਿੱਚ ਘੱਟ ਮੀਂਹ ਪਿਆ ਹੈ।