ਚਾਈਨਾ ਡੋਰ ਖ਼ਿਲਾਫ਼ ਸਖ਼ਤ ਕਾਰਵਾਈ: 24 ਕੇਸ ਦਰਜ, 28 ਗਿਰਫ਼ਤਾਰੀਆਂ, ਹਜ਼ਾਰਾਂ ਗਟੁ ਬਰਾਮਦ

ਚਾਈਨਾ ਡੋਰ ਖ਼ਿਲਾਫ਼ ਸਖ਼ਤ ਕਾਰਵਾਈ: 24 ਕੇਸ ਦਰਜ, 28 ਗਿਰਫ਼ਤਾਰੀਆਂ, ਹਜ਼ਾਰਾਂ ਗਟੁ ਬਰਾਮਦ

ਲੋਹੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਚਾਈਨਾ ਡੋਰ ਨਾਲ ਪਤੰਗਬਾਜ਼ੀ ਨਾ ਕਰਨ ਦੀ ਅਪੀਲ ਕੀਤੀ ਹੈ। ਨਾਵਲਟੀ ਚੌਂਕ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਬਲਿਕ ਸੇਫ਼ਟੀ ਪੁਲਿਸ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਨਸਾਨੀ ਜਾਨ ਦੀ ਰੱਖਿਆ ਕਰਨਾ ਸਾਡਾ ਮੁੱਖ ਫਰਜ਼ ਹੈ। ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਸਟ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਡਰੋਨ ਰਾਹੀਂ ਚਾਈਨਾ ਡੋਰ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਗਈ ਸੀ, ਜਿਸਦੇ ਕਾਫ਼ੀ ਵਧੀਆ ਨਤੀਜੇ ਸਾਹਮਣੇ ਆਏ। ਇਸ ਵਾਰ ਵੀ ਹਰਸਿਮਰਨ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਹ ਪਹਿਲ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਨੇ ਟੀਮ ਨੂੰ ਵਧਾਈ ਅਤੇ ਸ਼ਲਾਘਾ ਕੀਤੀ।

image (4)

ਉਨ੍ਹਾਂ ਕਿਹਾ ਕਿ ਟੂ-ਵੀਲਰ ਵਾਹਨਾਂ ਉੱਤੇ ਲਗਾਏ ਜਾਣ ਵਾਲੇ ਮੈਟਲ ਸੇਫ਼ਟੀ ਨੈਕ ਸੇਵਰ (ਰਿੰਗਸ) ਚਾਈਨਾ ਡੋਰ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਕਦਮ ਹਨ, ਜੋ ਅਚਾਨਕ ਡੋਰ ਉਲਝਣ ਦੀ ਸਥਿਤੀ ਵਿੱਚ ਸਵਾਰ ਨੂੰ ਬਚਣ ਲਈ ਸਮਾਂ ਦਿੰਦੇ ਹਨ। ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ 2024 ਤੋਂ 2026 ਦੀ ਸ਼ੁਰੂਆਤ ਤੱਕ ਚਾਈਨਾ ਡੋਰ ਸਬੰਧੀ 24 ਕੇਸ ਦਰਜ ਕੀਤੇ ਗਏ ਹਨ, 28 ਲੋਕਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ ਅਤੇ 4276 ਗੱਟੂ ਬਰਾਮਦ ਕੀਤੇ ਗਏ ਹਨ। ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚਾਈਨਾ ਡੋਰ ਸਿਰਫ਼ ਇਨਸਾਨਾਂ ਲਈ ਹੀ ਨਹੀਂ, ਸਗੋਂ ਬੱਚਿਆਂ ਅਤੇ ਬੇਜ਼ੁਬਾਨ ਜਾਨਵਰਾਂ ਲਈ ਵੀ ਵੱਡਾ ਖ਼ਤਰਾ ਹੈ। ਆਖ਼ਰ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਸ਼ੌਕ ਪੂਰੇ ਕਰੋ ਪਰ ਸਮਾਜ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਖ਼ਤਰੇ ਵਿੱਚ ਨਾ ਪਾਓ।

Related Posts

Latest

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ
ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ
ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ