ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ, 21 ਨਵੰਬਰ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਜ਼ਮੀਨੀ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੀ ਰਾਤ ਕੀਤੀ ਗਈ ਵੱਡੀ ਕਾਰਵਾਈ ਦਾ ਵੇਰਵਾ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੀ ਟੀਮ ਨੇ ਪਿੰਡ ਐਲਗਰਾਂ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਨੂਰਪੁਰ ਬੇਦੀ ਵਿਖੇ ਖਾਣਾਂ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਐਫ.ਆਈ.ਆਰ. ਨੰਬਰ 175 ਦਰਜ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਇਲਾਕੇ ਵਿੱਚ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਕਾਰਵਾਈ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਰਾਹੀਂ ਕੱਢਿਆ ਗਿਆ ਮਟੀਰੀਅਲ ਲਿਜਾ ਰਹੇ ਟਿੱਪਰ ਚਾਲਕਾਂ ਦੇ ਤਿੰਨ ਚਲਾਨ ਵੀ ਕੱਟੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਮਾਈਨਿੰਗ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Latest

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ
ਵਿਸ਼ੇਸ਼ ਲੋਕ ਅਦਾਲਤ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੈੱਕ ਬਾਊਂਸ ਦੇ 5,267 ਕੇਸਾਂ ਦਾ ਨਿਪਟਾਰਾ; 206.63 ਕਰੋੜ ਰੁਪਏ ਦੀ ਰਾਸ਼ੀ ਦੇ ਸਮਝੌਤੇ
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ - ਸਮੇਂ -ਸਮੇਂ 'ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ