ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਸਮੂਹ ਵਿਭਾਗਾਂ/ਸਕੂਲ ਮੁੱਖੀਆਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਕਰਨ ਸਬੰਧੀ ਅੱਜ ਇੱਕ ਵਿਸ਼ੇਸ਼  ਮੀਟਿੰਗ  ਐਸ.ਡੀ.ਐਮ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਸਕੂਲ ਮੁੱਖੀ ਇਸ ਮੀਟਿੰਗ  ਵਿੱਚ  ਸ਼ਾਮਿਲ ਹੋਏ।
      ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ  ਦੀ ਅਗਵਾਈ ਹੇਠ ਹੋਈ ਇਸ ਮੀਟਿੰਗ  ਵਿਚ  ਗਣਤੰਤਰ ਦਿਵਸ ਸਮਾਰੋਹ ਦੇ ਕੀਤੇ ਗਏ ਪ੍ਰਬੰਧਾ ਬਾਰੇ ਡਿਊਟੀਆਂ ਲਗਾਈਆ ਗਈਆ। ਇਸ ਮੌਕੇ ਜਾਣਕਾਰੀ ਦਿੰਦਿਆ ਐਸ.ਡੀ.ਐਮ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਸਵੇਰੇ 10 ਵਜੇ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸੇ ਤਰ੍ਹਾਂ ਪਰੇਡ ਦਾ ਨਿਰੀਖਣ 10:02 ਵਜੇ ਹੋਵੇਗਾ, ਮੁੱਖ ਮਹਿਮਾਨ ਦਾ ਭਾਸ਼ਣ 10:10  ਵਜੇ ਅਤੇ ਮਾਰਚ ਪਾਸਟ 10:20 ਵਜੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਰੌਹ ਦੀ ਸਮਾਪਤੀ ਕੌਮੀ ਤਰਾਨੇ ਨਾਲ ਹੋਵੇਗੀ।
      ਉਨ੍ਹਾਂ ਦੱਸਿਆ ਕਿ 12 ਜਨਵਰੀ ਨੂੰ ਸੱਭਿਆਚਾਰਕ ਪੇਸ਼ਕਾਰੀਆਂ ਦੀ ਚੋਣ ਐਸਜੀਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ ਅਤੇ 19,21 ਜਨਵਰੀ ਨੂੰ ਰਿਹਰਸਲ ਤੇ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਚਰਨ ਗੰਗਾ ਸਟੇਡੀਅਮ ਵਿੱਚ ਸਵੇਰੇ 10 ਵਜੇ ਹੋਵੇਗੀ।
     ਜਸ਼ਨਦੀਪ ਸਿੰਘ ਮਾਨ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਮੌਕੇ ਸਾਰੇ ਸੁਰੱਖਿਆ ਪ੍ਰਬੰਧ ਯਕੀਨੀ ਕੀਤੇ ਜਾਣਗੇ ਤਾਂ ਜੋ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
        ਇਸ ਮੌਕੇ  ਕਰਨਵੀਰ ਸਿੰਘ ਨਾਇਬ ਤਹਿਸੀਲਦਾਰ, ਗੁਰਮਿੰਦਰ ਸਿੰਘ ਭੁੱਲਰ, ਡਾ. ਰਣਬੀਰ ਸਿੰਘ, ਭਾਵਨਾ ਦੀਵਾਨ ਐਸ.ਡੀ.ਓ, ਸੁਖਬੀਰ ਸਿੰਘ ਜੇ.ਈ, ਵਿਕਰਮਜੀਤ ਸਿੰਘ, ਰਮਨਪ੍ਰੀਤ ਕੌਰ, ਰਾਜਵਿੰਦਰ ਸਿੰਘ, ਅਰੁਣ ਸ਼ਰਮਾ,ਡਾ ਦਮਨਦੀਪ ਸਿੰਘ, ਰਜਿੰਦਰ ਸਿੰਘ, ਸਰਬਜੀਤ ਸਿੰਘ , ਡਾਕਟਰ ਸੁਰਜੀਤ ਸਿੰਘ, ਅਮਰੀਕ ਸਿੰਘ, ਸਿਮਰਨਪਾਲ ਸਿੰਘ , ਕੁਲਜੀਤ ਸਿੰਘ, ਹੇਮਰਾਜ ,ਬਲਜੀਤ ਕੌਰ, ਪਰਮਜੀਤ ਸਿੰਘ, ਇਕਬਾਲ ਸਿੰਘ, ਸਤੀਸ਼ ਕੁਮਾਰ ਮੁੱਖ ਅਧਿਆਪਕ, ਜਸਵਿੰਦਰ ਕੋਰ, ਮਨਜੀਤ ਕੁਮਾਰ, ਕਮਲਪ੍ਰੀਤ ਸਿੰਘ, ਜਸਵਿੰਦਰ ਸਿੰਘ, ਭਰਤ ਕਪੂਰ, ਜਸਪ੍ਰੀਤ ਸਿੰਘ ਬੇਦੀ, ਪੁਸ਼ਵਿੰਦਰ ਕੌਰ, ਮਨਿੰਦਰ ਸਿੰਘ ਤੇ ਵੱਖ ਵੱਖ ਸਕੂਲਾ ਦੇ ਅਧਿਆਪਕ ਹਾਜ਼ਰ ਸਨ।