ਅਮਰੀਕਾ ਟਰੱਕ ਹਾਦਸੇ ਚ ਫਸੇ ਜਸ਼ਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਬਾਦਲ
ਅੱਜ ਦੀਨਾਨਗਰ ਦੇ ਪਿੰਡ ਪੁਰਾਣਾ ਸ਼ਾਲਾ ਦੇ 21 ਸਾਲਾ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ ਦੇ ਪਰਿਵਾਰ ਨੇ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਕਮਲਜੀਤ ਸਿੰਘ ਚਾਵਲਾ ਸਮੇਤ ਸੁਖਬੀਰ ਨਾਲ ਕੀਤੀ ਮੁਲਾਕਾਤ।
ਅਮਰੀਕਾ ਵਿੱਚ ਟਰੱਕ ਹਾਦਸੇ ਦੇ ਦੋਸ਼ੀ 22 ਸਾਲਾ ਭਾਰਤੀ ਮੂਲ ਦੇ ਜਸ਼ਨਪ੍ਰੀਤ ਸਿੰਘ ਦੇ ਮਾਮਲੇ ਦੀ ਅਗਲੀ ਸੁਣਵਾਈ 3 ਨਵੰਬਰ ਨੂੰ ਹੋਣੀ ਤੈਅ ਹੈ। ਜਸ਼ਨਪ੍ਰੀਤ ਸਿੰਘ 2022 ਵਿੱਚ ਬਿਡੇਨ ਪ੍ਰਸ਼ਾਸਨ ਦੌਰਾਨ ਭਾਰਤ ਤੋਂ ਅਮਰੀਕਾ ਚਲਾ ਗਿਆ ਸੀ। 21 ਅਕਤੂਬਰ ਨੂੰ ਉਸਦੇ ਟਰੱਕ ਨਾਲ ਹੋਏ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।
ਅਮਰੀਕੀ ਪੁਲਿਸ ਨੇ ਕਿਹਾ ਸੀ ਕਿ ਜਸ਼ਨਪ੍ਰੀਤ ਨਸ਼ੇ ਵਿੱਚ ਸੀ। ਪਰਿਵਾਰ ਨੇ ਦਾਅਵਾ ਕੀਤਾ ਸੀ ਕਿ ਜਸ਼ਨਪ੍ਰੀਤ ਸਿੰਘ ਇੱਕ ਅੰਮ੍ਰਿਤਧਾਰੀ ਸਿੱਖ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਕਰਦਾ।
ਸੁਖਬੀਰ ਬਾਦਲ ਨੇ ਕਿਹਾ " ਭਾਵੇਂ ਉਨ੍ਹਾਂ ਦੀਆਂ ਅੱਖਾਂ ‘ਚ ਦੁੱਖ ਦੀ ਪੀੜਾ ਸੀ, ਪਰ ਨਾਲ ਹੀ ਉਮੀਦ ਦੀ ਰੌਸ਼ਨੀ ਵੀ ਸੀ, ਉਨ੍ਹਾਂ ਨੇ ਪੂਰਨ ਭਰੋਸੇ ਨਾਲ ਕਿਹਾ ਕਿ ਜਸ਼ਨਪ੍ਰੀਤ, ਇੱਕ ਮਿਹਨਤੀ ਅਤੇ ਸੰਜੀਦਾ ਨੌਜਵਾਨ ਹੈ , ਜਿਸ ‘ਤੇ ਅਮਰੀਕਾ ਦੇ ਸੈਨ ਬਰਨਾਰਡੀਨੋ ਕਾਓੂਂਟੀ ‘ਚ ਹੋਈ ਦੁੱਖਦਾਈ I-10 ਸੜਕੀ ਹਾਦਸੇ ‘ਦੌਰਾਨ ਨਸ਼ੇ ਦੇ ਅਸਰ ਹੇਠ ਹੋਣ ਦਾ ਗਲਤ ਦੋਸ਼ ਲਗਾਇਆ ਗਿਆ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਟੌਕਸੀਕੋਲੋਜੀ ਦੀਆਂ ਰਿਪੋਰਟਾਂ ਗੰਭੀਰ ਤੌਰ ‘ਤੇ ਗਲਤ ਹਨ ਅਤੇ ਉਨ੍ਹਾਂ ਦੀ ਦੁਬਾਰਾ ਜਾਂਚ ਹੋਣੀ ਚਾਹੀਦੀ ਹੈ ।
ਜਿੱਥੇ ਮੈਂ ਇਸ ਦਰਦਨਾਕ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਲਈ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੋਇਆ ਦੁਖੀ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਉਂਦਾ ਹਾਂ, ਉੱਥੇ ਹੀ ਮੈਂ ਅਮਰੀਕੀ ਅਧਿਕਾਰੀਆਂ ਨੂੰ ਨਿਮਰ ਅਪੀਲ ਕਰਦਾ ਹਾਂ ਕਿ ਪੂਰੇ ਮਾਮਲੇ ਦੀ ਇਮਾਨਦਾਰੀ ਨਾਲ ਜਾਂਚ ਕੀਤੀ ਜਾਵੇ, ਵਿਦੇਸ਼ ‘ਚ ਰਹਿੰਦਾ ਇਹ ਨੌਜਵਾਨ ਹਮਦਰਦੀ ਦਾ ਹੱਕਦਾਰ ਹੈ ।
ਇਸ ਦੇ ਨਾਲ ਹੀ ਮੈਂ ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਵੀ ਬੇਨਤੀ ਕਰਦਾ ਹਾਂ ਕਿ ਜਸ਼ਨਪ੍ਰੀਤ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਈ ਜਾਵੇ । ਜਸ਼ਨਪ੍ਰੀਤ ਦੀਆਂ ਅਦਾਲਤ ‘ਚ ਬਿਨਾਂ ਦਸਤਾਰ ਦੇ ਤਸਵੀਰਾਂ ਸਾਹਮਣੇ ਆਉਣੀਆਂ ਬਹੁਤ ਹੀ ਦੁਖਦਾਈ ਹਨ ਕਿਉਂਕਿ ਇਹ ਉਸ ਦੀ ਸਿੱਖ ਪਹਿਚਾਣ ਦੀ ਉਲੰਘਣਾ ਹੈ, ਜੋ ਸਾਡੀ ਚਿੰਤਾ ਨੂੰ ਹੋਰ ਵਧਾਉਂਦੀ ਹੈ । ਅਸੀਂ ਅਰਦਾਸ ਕਰਦੇ ਹਾਂ ਕਿ ਇਨਸਾਫ਼ ਦਇਆ ਭਾਵਨਾ ਨਾਲ ਹੋਵੇ '
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਰਹਿਣ ਵਾਲਾ ਸਿੱਖ ਪਰਿਵਾਰ ਘਟਨਾ ਬਾਰੇ ਜਾਣਨ ਤੋਂ ਬਾਅਦ ਸਦਮੇ ਵਿੱਚ ਹੈ। ਪਰਿਵਾਰ ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਪਿੰਡ ਵਿੱਚ ਰਹਿੰਦਾ ਹੈ। ਜਸ਼ਨਪ੍ਰੀਤ ਸਿੰਘ ਦੇ ਪਿਤਾ ਰਵਿੰਦਰ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕਰ ਦਿੱਤਾ ਕਿ ਉਨ੍ਹਾਂ ਦਾ ਪੁੱਤਰ ਹਾਦਸੇ ਸਮੇਂ ਨਸ਼ੇ ਵਿੱਚ ਸੀ। ਉਨ੍ਹਾਂ ਕਿਹਾ ਕਿ ਉਸਨੇ ਕਦੇ ਕੋਈ ਨਸ਼ਾ ਨਹੀਂ ਕੀਤਾ ਸੀ।
ਸਕੂਲ ਬੱਸ ਡਰਾਈਵਰ ਰਵਿੰਦਰ ਸਿੰਘ ਨੇ ਗੁਰਦਾਸਪੁਰ ਵਿੱਚ ਮੀਡੀਆ ਨੂੰ ਦੱਸਿਆ, "ਮੇਰਾ ਪੁੱਤਰ ਨਸ਼ੇ ਨਹੀਂ ਕਰਦਾ। ਮੇਰਾ ਪੁੱਤਰ ਅੰਮ੍ਰਿਤਧਾਰੀ ਸਿੱਖ ਹੈ।" ਉਸ 'ਤੇ ਲੱਗੇ ਨਸ਼ੇ ਦੇ ਦੋਸ਼ ਪੂਰੀ ਤਰ੍ਹਾਂ ਝੂਠੇ ਹਨ। ਰਵਿੰਦਰ ਨੇ ਹਾਦਸੇ ਨੂੰ ਬਹੁਤ ਹੀ ਮੰਦਭਾਗਾ ਅਤੇ ਦੁਖਦਾਈ ਦੱਸਿਆ, ਕਿਹਾ ਕਿ ਉਸਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਸਨੇ ਇਸ ਹਾਦਸੇ ਨੂੰ ਅਣਜਾਣੇ ਦੱਸਿਆ।
Read also : ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

ਉਸਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਅਤੇ ਅਕਾਲ ਤਖ਼ਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਉਸਦੇ ਪੁੱਤਰ ਦਾ ਸਮਰਥਨ ਕਰਨ ਦੀ ਬੇਨਤੀ ਕੀਤੀ ਤਾਂ ਜੋ ਉਸ ਨਾਲ ਕੋਈ ਬੇਇਨਸਾਫ਼ੀ ਨਾ ਹੋਵੇ। ਜਿਵੇਂ ਹੀ ਜਸਪ੍ਰੀਤ ਦੀ ਗ੍ਰਿਫਤਾਰੀ ਦੀ ਖ਼ਬਰ ਫੈਲੀ, ਪਿੰਡ ਵਾਸੀ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਉਸਦੇ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ।





