ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

ਫਿਰੋਜ਼ਪੁਰ 17 ਮਈ 2024 ( ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਸਪਲੀਮੈਂਟਰੀ ਰੈਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 902 […]

ਫਿਰੋਜ਼ਪੁਰ 17 ਮਈ 2024 ( ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਸਪਲੀਮੈਂਟਰੀ ਰੈਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 902 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਚਾਰੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ ਵੱਧ 20 ਫੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 30 ਫੀਸਦੀ ਵੱਧ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ਤੇ ਰਾਖਵਾਂ ਕੋਟਾ ਹੋਵੇ।

ਉਨ੍ਹਾਂ ਨੇ ਦੱਸਿਆ ਕਿ ਜ਼ੀਰਾ ਨੂੰ 231 ਪੋਲਿੰਗ ਬੂਥਾਂ ਲਈ 277 ਬੀ.ਯੂ. ਦੀ ਅਲਾਟਮੈਂਟ ਕੀਤੀ ਗਈ। ਫਿਰੋਜ਼ਪੁਰ ਸ਼ਹਿਰੀ ਨੂੰ 211 ਪੋਲਿੰਗ ਬੂਥਾਂ ਲਈ 253 ਬੀ.ਯੂ. ਦੀ ਅਲਾਟਮੈਂਟ ਕੀਤੀ ਗਈ। ਫਿਰੋਜ਼ਪੁਰ ਦਿਹਾਤੀ ਨੂੰ 243 ਪੋਲਿੰਗ ਬੂਥਾਂ ਲਈ 290 ਬੀ.ਯੂ. ਦੀ ਅਲਾਟਮੈਂਟ ਕੀਤੀ ਗਈ। ਗੁਰੂਹਰਸਹਾਏ ਨੂੰ 218 ਪੋਲਿੰਗ ਬੂਬਾਂ ਲਈ 261 ਬੀ.ਯੂ. ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿੱਧੀ ਕੁਮੁਦ ਬਾਮਬਾ, ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼ ਅਤੇ ਜ਼ਿਲ੍ਹਾ ਪ੍ਰੋਗਰਾਮਰ ਤਰਲੋਚਨ ਸਿੰਘ ਵੀ ਹਾਜ਼ਰ ਸਨ।

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ