ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ 'ਤੇ AAP ਦਾ ਵੱਡਾ ਪ੍ਰਦਰਸ਼ਨ , BJP ਨੇਤਾਵਾਂ ਦੇ ਘਰਾਂ ਦਾ ਕੀਤਾ ਜਾ ਰਿਹਾ ਘਿਰਾਓ
ਅੱਜ ਪੂਰੇ ਪੰਜਾਬ ਭਰ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਪਾਣੀ ਦੇ ਮੁੱਦਿਆਂ ਦੇ ਉੱਤੇ ਬੀਜੇਪੀ ਨੇਤਾਵਾਂ ਦਾ ਘਰਾਵ ਕੀਤਾ ਜਾ ਰਿਹਾ ਹੈ, ਅੰਮ੍ਰਿਤਸਰ ਵਿੱਚ ਵੀ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਈਟੀਓ ਅਤੇ ਸਮੁੱਚੀ ਲੀਡਰਸ਼ਿਪ ਦੇ ਵੱਲੋਂ ਬੀਜੇਪੀ ਦੇ ਸੀਨੀਅਰ ਲੀਡਰ ਤਰੁਣ ਚੁੱਗ ਦੇ ਘਰ ਦਾ ਕੀਤਾ ਗਿਆ ਘਰਾਵ।
ਬੀਤੀ ਦੇਰ ਰਾਤ ਭਾਕੜਾ ਬਿਆਸ ਮੈਨੇਜਮੈਂਟ ਬੋਰਡ ਦੇ ਵੱਲੋਂ ਪੰਜਾਬ ਦਾ 8500 ਕਿ ਕਯੁਸੇਖ ਪਾਣੀ ਹਰਿਆਣਾ ਨੂੰ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਰੋਸ਼ ਵਜੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਰੋਸ਼ ਜਤਾਇਆ ਜਾ ਰਿਹਾ ਹੈ।,
ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਿਡ ਮੰਤਰੀ ਹਰਬਾਇਤ ਸਿੰਘ ਈਟੀਓ ਦੇ ਵੱਲੋਂ ਅੱਜ ਬੀਜੇਪੀ ਦੇ ਸੀਨੀਅਰ ਲੀਡਰ ਤਰੁਣ ਚੁੱਗ ਦੇ ਬਾਹਰ ਦਿੱਤਾ ਗਿਆ ਧਰਨਾ, ਅਤੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਹਰ ਵਾਰ ਪੰਜਾਬ ਦੇ ਨਾਲ ਮਤਰੇਈ ਮਾਂ ਵਰਗਾ ਵਰਤਾਵ ਕਰਦੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਕੋਲੋਂ ਅੱਗੇ ਹੀ ਪਾਣੀ ਨਹੀਂ ਹੈ ਉਹ ਕਿਸ ਤਰ੍ਹਾਂ ਪੰਜਾਬ ਦਾ ਪਾਣੀ ਹਰਿਆਣਾ ਵਿੱਚ ਜਾਣ ਦੇਣ, ਉਹਨਾਂ ਨੇ ਕਿਹਾ ਕਿ ਅੱਜ ਉਹ ਸੜਕਾਂ ਤੇ ਉਤਰੇ ਹਨ ਅਤੇ ਆਣ ਵਾਲੇ ਦਿਨਾਂ ਤੇ ਉਹਨਾਂ ਦੇ ਵੱਲੋਂ ਹੋਰ ਵੀ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।
Read Also : ਅੰਮ੍ਰਿਤਸਰ ਸਰਹੱਦ 'ਤੇ ਅੱਤਵਾਦੀ ਸਾਜ਼ਿਸ਼ ਨਾਕਾਮ: BSF ਅਤੇ ਪੰਜਾਬ ਪੁਲਿਸ ਦਾ ਸਰਚ ਆਪ੍ਰੇਸ਼ਨ, ਹਥਿਆਰ ਬਰਾਮਦ
ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੀ ਬੀਜੇਪੀ ਲੀਡਰਸ਼ਿਪ ਵੀ ਆਪਣਾ ਸਟੈਂਡ ਸਪਸ਼ਟ ਕਰੇ ਕਿ ਉਹ ਪੰਜਾਬ ਦੇ ਪਾਣੀਆਂ ਦੇ ਨਾਲ ਹੈ ਕਿ ਨਹੀਂ, ਅਤੇ ਪੰਜਾਬ ਬੀਜੇਪੀ ਲੀਡਰਸ਼ਿਪ ਨੂੰ ਵੀ ਚਾਹੀਦਾ ਹੈ ਕਿ ਉਹ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕਰੇ ਭਾਣੀਆਂ ਦੇ ਮੁੱਦੇ ਨੂੰ ਲੈ ਕੇ, ਉਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਤੇ ਉਹਨਾਂ ਦੇ ਵੱਲੋਂ ਸੜਕਾਂ ਤੇ ਵੀ ਉਤਰਿਆ ਜਾਵੇਗਾ ਤੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।
Read Also : ਅੰਮ੍ਰਿਤਸਰ ਸਰਹੱਦ 'ਤੇ ਅੱਤਵਾਦੀ ਸਾਜ਼ਿਸ਼ ਨਾਕਾਮ: BSF ਅਤੇ ਪੰਜਾਬ ਪੁਲਿਸ ਦਾ ਸਰਚ ਆਪ੍ਰੇਸ਼ਨ, ਹਥਿਆਰ ਬਰਾਮਦ
ਪਟਿਆਲਾ ਜ਼ਿਲ੍ਹੇ ਦੇ ਸਮੂਹ ਹਲਕਿਆਂ ਦੇ ਵਿਧਾਇਕ ਸਾਹਿਬਾਨ ਦੇ ਨੁਮਾਇੰਦਿਆਂ ਵੱਲੋਂ ਪਾਣੀਆਂ ਦੇ ਮਸਲੇ ‘ਤੇ ਕੇਂਦਰ ਸਰਕਾਰ ਅਤੇ ਬੀਬੀਐਮਬੀ ਦੀ ਪੰਜਾਬ ਨਾਲ ਵਧੀਕੀ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਦੇ ਆਗੂ ਸਾਹਿਬਾਨ, ਵਿਧਾਇਕ ਨਾਭਾ ਸ੍ਰੀ ਗੁਰਦੇਵ ਸਿੰਘ ਦੇਵ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰੀਨੀਤ ਕੌਰ ਦੇ ਘਰ ਅੱਗੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ।
Related Posts
Advertisement
