ਵੋਟਰਾਂ ਨੂੰ ਜਾਗਰੂਕ ਕਰਨ ਲਈ ਅਹਿਮ ਰੋਲ ਅਦਾ ਕਰਨ ਰਹੀਆਂ ਹਨ ਸਵੀਪ ਗਤੀਵਿਧੀਆਂ

ਵੋਟਰਾਂ ਨੂੰ ਜਾਗਰੂਕ ਕਰਨ ਲਈ ਅਹਿਮ ਰੋਲ ਅਦਾ ਕਰਨ ਰਹੀਆਂ ਹਨ ਸਵੀਪ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 20 ਮਈ ਮਾਨਯੋਗ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀਮਤੀ ਬਲਜੀਤ ਕੌਰ ਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਕਪਿਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਵਾਰ 70 ਪ੍ਰਤੀਸ਼ਤ ਵੋਟ […]

ਸ੍ਰੀ ਮੁਕਤਸਰ ਸਾਹਿਬ, 20 ਮਈ

ਮਾਨਯੋਗ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀਮਤੀ ਬਲਜੀਤ ਕੌਰ ਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਕਪਿਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਵਾਰ 70 ਪ੍ਰਤੀਸ਼ਤ ਵੋਟ ਦੇ ਟੀਚੇ ਦੀ ਪ੍ਰਾਪਤੀ ਲਈ ਸਵੀਪ ਟੀਮ 086 ਮੁਕਤਸਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਵੋਟਰ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਅੱਜ ਸਵੀਪ ਟੀਮ ਵੱਲੋਂ ਸ਼ਹਿਰ ਦੀ ਮੰਡੀ ਬਰੀਵਾਲਾ ਵਿਖੇ ਸਬ-ਤਹਿਸੀਲ ਦਫ਼ਤਰ, ਮਾਰਕਿਟ ਕਮੇਟੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸਕੂਲ ਆਫ਼ ਐਂਮੀਨਾਂਸ, ਬੱਸ ਸਟੈਂਡ ਸਰਾਏਨਾਗਾ ਆਦਿ ਥਾਵਾਂ ’ਤੇ 01 ਜੂਨ 2024 ਨੂੰ ਪੈਣ ਵਾਲੀਆਂ ਲੋਕ ਸਭਾ ਵੋਟਾਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਸਕੂਲਾਂ ਵਿੱਚ ਦਾਖਲੇ ਸਬੰਧੀ ਆਏ ਹੋਏ ਬੱਚਿਆਂ ਦੇ ਮਾਪਿਆਂ, ਜਿਨ੍ਹਾਂ ਬੱਚਿਆਂ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ਪਹਿਲੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਹੈ ਅਤੇ ਸਬੰਧਤ ਦਫ਼ਤਰਾਂ ਵਿੱਚ ਕੰਮ ਕਰਵਾਉਣ ਸਬੰਧੀ ਆਏ ਹੋਏ ਵਿਅਕਤੀਆਂ ਨੂੰ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਆਪਣੀ ਕੀਮਤੀ ਦੀ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ।

ਇਸ ਮੌਕੇ ਸਮੂਹ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟਿੰਗ ਵਾਲੇ ਦਿਨ ਚੋਣ ਕਮਿਸ਼ਨ ਵੱਲੋਂ ਲੋਕਾਂ ਲਈ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ, ਛਾਂ ਦਾ ਪ੍ਰਬੰਧ, ਵੋਟਰਜ਼ ਹੈਲਪ ਡੈਸਕ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਸਹੂਲਤਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿ ਆਪਣੀ ਵੋਟ ਪਾਉਣਾ ਸਾਡਾ ਜ਼ਰੂਰੀ ਫ਼ਰਜ ਹੈ ਤੇ ਇਹ ਵੀ ਦੇਸ਼ ਸੇਵਾ ਦਾ ਹਿੱਸਾ ਹੈ, ਹਾਜ਼ਰ ਲੋਕਾਂ ਨੇ ਆਪਣੀ ਵੋਟ ਪਾਉਣ ਅਤੇ ਹੋਰਨਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਭਰੋਸਾ ਦਿੱਤਾ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ