ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ 'ਤੇ ਪਾਬੰਦੀ ਲਗਾਈ

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ 'ਤੇ ਪਾਬੰਦੀ ਲਗਾਈ

ਮਾਨਸਾ, 08 ਅਪ੍ਰੈਲ:-     ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ 01 ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ, ਮਾਨਸਾ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਤਲਵੰਡੀ ਸਾਬੋ ਪਾਵਰ ਲਿਮਟਡ, ਪਿੰਡ ਬਣਾਂਵਾਲਾ, ਪੰਜਾਬ ਦਾ ਇਕ ਮਹੱਤਵਪੂਰਨ ਬਿਜਲੀ ਉਤਪਾਦਨ ਦਾ ਥਰਮਲ ਪਲਾਂਟ ਹੈ, ਜਿਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਰਮਲ ਪਲਾਂਟ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ 01 ਕਿਲੋਮੀਟਰ ਦੇ ਏਰੀਏ ਵਿਚ ਡਰੋਨਾਂ ਨੂੰ ਉਡਾਉਣ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। 

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ