ਮੰਡੀਆਂ ਵਿੱਚ ਬਾਸਮਤੀ ਦੀ ਆਮਦ 6000 ਮੀਟਰ ਟਨ ਤੋਂ ਪਾਰ ਪੁੱਜੀ -ਜਿਲਾ ਮੰਡੀ ਅਫਸਰ

ਮੰਡੀਆਂ ਵਿੱਚ ਬਾਸਮਤੀ ਦੀ ਆਮਦ 6000 ਮੀਟਰ ਟਨ ਤੋਂ ਪਾਰ ਪੁੱਜੀ -ਜਿਲਾ ਮੰਡੀ ਅਫਸਰ

ਅੰਮ੍ਰਿਤਸਰ 11 ਸਤੰਬਰ, 2024– ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਵਿੱਚ ਬਾਸਮਤੀ ਦੀ ਅਗੇਤੀ ਫਸਲ 1509 ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ ਕਰੀਬ 6000 ਮੀਟ੍ਰਿਕ ਟਨ ਬਾਸਮਤੀ ਮੰਡੀਆਂ ਵਿੱਚ ਆ ਚੁੱਕੀ ਹੈ । ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਤੌਰ ਤੇ ਭਗਤਾਂ ਵਾਲਾ ਮੰਡੀ ਵਿੱਚ ਬਾਸਮਤੀ ਆ ਰਹੀ ਹੈ। ਇਸ ਤੋਂ ਇਲਾਵਾ ਗਹਿਰੀ ਮੰਡੀ, ਮਜੀਠਾ […]

ਅੰਮ੍ਰਿਤਸਰ 11 ਸਤੰਬਰ, 2024–

ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਵਿੱਚ ਬਾਸਮਤੀ ਦੀ ਅਗੇਤੀ ਫਸਲ 1509 ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ ਕਰੀਬ 6000 ਮੀਟ੍ਰਿਕ ਟਨ ਬਾਸਮਤੀ ਮੰਡੀਆਂ ਵਿੱਚ ਆ ਚੁੱਕੀ ਹੈ । ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਤੌਰ ਤੇ ਭਗਤਾਂ ਵਾਲਾ ਮੰਡੀ ਵਿੱਚ ਬਾਸਮਤੀ ਆ ਰਹੀ ਹੈ। ਇਸ ਤੋਂ ਇਲਾਵਾ ਗਹਿਰੀ ਮੰਡੀ, ਮਜੀਠਾ ਮੰਡੀ ਅਤੇ ਮਹਿਤਾ ਮੰਡੀ ਵਿੱਚ ਵੀ ਬਾਸਮਤੀ ਦੀ 1509 ਕਿਸਮ ਆਈ ਹੈ। ਉਹਨਾਂ ਦੱਸਿਆ ਕਿ ਸਾਡੇ ਕੋਲ ਬਾਸਮਤੀ ਦੀ ਫਸਲ ਨੂੰ ਬਰਸਾਤ ਜਾਂ ਖਰਾਬ ਮੌਸਮ ਤੋਂ ਬਚਾਉਣ ਲਈ ਸੈ਼ਡਾਂ ਤੇ ਤਰਪਾਲਾਂ ਦੇ ਪੁਖ਼ਤਾ ਪ੍ਰਬੰਧ ਹਨ ਅਤੇ ਇਸ ਵੇਲੇ ਤੱਕ ਕਿਸੇ ਵੀ ਮੰਡੀ ਵਿੱਚੋਂ ਫਸਲ ਦੇ ਬਰਸਾਤ ਕਾਰਨ ਨੁਕਸਾਨ ਦੀ ਕੋਈ ਖਬਰ ਨਹੀਂ ਹੈ।  ਉਹਨਾਂ ਦੱਸਿਆ ਕਿ ਬਾਸਮਤੀ ਵਪਾਰੀਆਂ ਤੇ ਸ਼ੈਲਰ ਮਾਲਕਾਂ ਵੱਲੋਂ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਦਾ ਕਿਸਾਨਾਂ ਨੂੰ ਫਸਲ ਦੀ ਗੁਣਵੱਤਾ ਦੇ ਹਿਸਾਬ ਨਾਲ 2400 ਤੋਂ ਲੈ ਕੇ 2900 ਰੁਪਏ ਪ੍ਰਤੀ ਕੁਇੰਟਲ ਤੱਕ ਕੀਮਤ ਮਿਲ ਰਹੀ ਹੈ ਹੈ । ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੀ ਆਉਣ ਵਾਲੀ ਫਸਲ ਦੀ ਖਰੀਦ ਲਈ ਮੰਡੀ ਬੋਰਡ ਪੂਰੀ ਤਰ੍ਹਾਂ ਤਿਆਰ ਹੈ ਅਤੇ ਬਾਸਮਤੀ ਦੇ ਨਾਲ ਨਾਲ ਝੋਨੇ ਦੀ ਆਮਦ ਵੇਲੇ ਵੀ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਬਸ਼ਰਤੇ ਕਿ ਤੁਸੀਂ ਝੋਨਾ ਸੁਕਾ ਕੇ ਮੰਡੀ ਵਿੱਚ ਲਿਆਓ।

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ