ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 28 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ "ਯੁੱਧ ਨਸ਼ੀਆਂ ਵਿਰੁੱਧ" ਨੂੰ ਲਗਾਤਾਰ 88ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 126 ਰੇਲਵੇ ਸਟੇਸ਼ਨਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ।

ਇਸ ਸੂਬਾ ਪੱਧਰੀ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਆਪਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਲਗਭਗ 126 ਰੇਲਵੇ ਸਟੇਸ਼ਨਾਂ 'ਤੇ ਚਲਾਏ ਗਏ ਇਸ ਆਪਰੇਸ਼ਨ ਦੌਰਾਨ ਲਗਭਗ 1332 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਪੁੱਛਗਿੱਛ ਲਈ 9 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਅੱਜ 530 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 90 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 141 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, 88 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 14099 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 959 ਗ੍ਰਾਮ ਹੈਰੋਇਨ, 2 ਕਿਲੋ ਅਫੀਮ ਅਤੇ 3.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 368 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ 592 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਨਤ ਦੇ ਖਾਤਮੇ ਤੱਕ ਅਜਿਹੇ ਆਪਰੇਸ਼ਨ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।]

Tags:

Advertisement

Latest

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸੀਆਈਆਈ ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ, ਨੀਤੀ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ
ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ
ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ
ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ