ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ

ਫ਼ਰੀਦਕੋਟ 14 ਦਸੰਬਰ (                  ) ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ ਡਾ.ਪ੍ਰਗਿਆ ਜੈਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਸਮੁੱਚੇ ਚੋਣ ਅਮਲ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜਨ ਤੇ  ਸਮੂਹ ਵੋਟਰਾਂ, ਸੁਰੱਖਿਆ ਕਰਮਚਾਰੀਆਂ ਅਤੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ, ਕਰਮਚਾਰੀਆਂ ਦਾ ਚੋਣ ਅਮਲ ਦੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਤੇ ਧੰਨਵਾਦ ਕੀਤਾ।
 
 ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਵੋਟ ਪਾਉਣ ਦਾ ਕੰਮ ਸਵੇਰੇ 08.00 ਵਜੇ ਸ਼ੁਰੂ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੱਕ 9 % ਪੋਲਿੰਗ ਹੋਈ, ਦੁਪਹਿਰ 12 ਵਜੇ ਤੱਕ ਫ਼ਰੀਦਕੋਟ ਜ਼ਿਲ੍ਹੇ  ਵਿੱਚ ਕਰੀਬ  21  ਪ੍ਰਤੀਸ਼ਤ ਪੋਲਿੰਗ ਹੋਈ। ਇਸੇ ਤਰ੍ਹਾਂ ਦੁਪਹਿਰ 2 ਵਜੇ ਤੱਕ ਕਰੀਬ 35 ਪ੍ਰਤੀਸ਼ਤ ਪੋਲਿੰਗ ਹੋਈ। ਇਸੇ ਤਰਾਂ ਸ਼ਾਮ 4 ਵਜੇ ਤੱਕ 48 ਪ੍ਰਤੀਸ਼ਤ ਦੇ ਕਰੀਬ ਵੋਟਾਂ ਪਈਆਂ
ਉਨ੍ਹਾਂ ਦੱਸਿਆ ਕਿ ਲਾਈਨਾਂ ਵਿੱਚ ਲੱਗੇ ਵੋਟਰ ਅਜੇ ਵੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਸਨ।
 
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪਰਿਸ਼ਦ ਲਈ ਕੁੱਲ 10 ਜੋਨ ਸਨ, ਜਦਕਿ ਪੰਚਾਇਤ ਸੰਮਤੀਆਂ ਦੇ ਕੁੱਲ 65 ਜੋਨ ਸਨ । ਜਿਨ੍ਹਾਂ ਵਿੱਚੋਂ ਪੰਚਾਇਤ ਸੰਮਤੀ ਫ਼ਰੀਦਕੋਟ ਲਈ 21 ਜੋਨ, ਪੰਚਾਇਤ ਸੰਮਤੀ ਕੋਟਕਪੂਰਾ ਲਈ 19 ਜੋਨ ਅਤੇ ਪੰਚਾਇਤ ਸੰਮਤੀ ਜੈਤੋ ਲਈ 25 ਜੋਨ ਬਣਾਏ ਗਏ ਸਨ। ਜਿਨ੍ਹਾਂ ਵਿੱਚ ਜ਼ਿਲ੍ਹੇ ਦੇ ਕੁੱਲ 241 ਪਿੰਡ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਪੋਲਿੰਗ ਸਟੇਸ਼ਨ ਦੀ ਕੁੱਲ ਗਿਣਤੀ 244 ਹੈ, ਜਦਕਿ ਪੋਲਿੰਗ ਬੂਥਾਂ ਦੀ ਗਿਣਤੀ 414 ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਕੀਤੀ ਜਾਵੇਗੀ।
 
ਉਨ੍ਹਾਂ ਦੱਸਿਆ ਕਿ  ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਲਈ ਵ੍ਹੀਲਚੇਅਰ ਅਤੇ ਸਹਾਇਕ ਸਟਾਫ ਤਾਇਨਾਤ ਕੀਤਾ ਗਿਆ ਸੀ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ। ਉਨ੍ਹਾਂ ਇਸ ਕੰਮ ਵਿੱਚ ਸਹਿਯੋਗ ਦੇਣ ਲਈ ਸਮੂਹ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕੀਤਾ।