ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ

ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ

ਲੁਧਿਆਣਾ, 3 ਸਤੰਬਰ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ, ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ […]

ਲੁਧਿਆਣਾ, 3 ਸਤੰਬਰ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ, ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨਾਲ ਸਕੂਲ ਦੇ ਬਾਹਰਲੇ ਹਿੱਸੇ ਵਿੱਚ ਪਲੇਅ ਗਰਾਊਂਡ ਬਣਾਉਣ, ਡਾਊਨ ਸੀਲਿੰਗ, ਰੈਪ ਜਾਂ ਲਿਫਟ ਲਗਾਉਣ ਆਦਿ ਕੰਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰੇ ਕੀਤੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਤਾਂ ਜੋਂ ਇਹ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾ ਸਕੇ। 

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ