ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿੰਡ-ਪਿੰਡ ਜਾ ਕੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦਾ ਦਿੱਤਾ ਸੱਦਾ
ਹਸ਼ਿਆਰਪੁਰ, 10 ਦਸੰਬਰ :
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲ਼ੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ- ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਲਈ ਵੱਡੀ ਪੱਧਰ 'ਤੇ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ ਅੱਜ ਮੁੜ ਵਸੇਬਾ ਕੇਂਦਰ, ਫਤਿਹਗੜ੍ਹ ਰੋਡ, ਹੁਸ਼ਿਆਰਪੁਰ ਅਤੇ ਵੱਖ- ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
ਇਸ ਮੋਕੇ ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਐਸ.ਕੇ. ਕਾਲੀਆ ਪੈਨਲ ਐਡਵੋਕੇਟ, ਆਸ਼ੀਸ਼ ਜ਼ੋਤੀ ਪੈਨਲ ਐਡਵੋਕੇਟ, ਤਰੁਨਵੀਰ ਪੈਨਲ ਐਡਵੋਕੇਟ, ਵਿੰਸੀ ਮਲਿਕ ਪੈਨਲ ਐਡਵੋਕੇਟ, ਦਲਵੀਰ ਕੁਮਾਰ ਪੈਨਲ ਐਡਵੋਕੇਟ, ਰੁਪੀਕਾ ਠਾਕੁਰ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ, ਮਿਸ ਨਿਹਾਰੀਕਾ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ, ਲਵਜੀਤ ਸਿੰਘ ਐਡਵੋਕੇਟ, ਗੁਰਪ੍ਰੀਤ ਭੱਟੀ ਪੈਨਲ ਐਡਵੋਕੇਟ, ਹਰਕਿਰਤ ਸਿੰਘ ਐਡਵੋਕੇਟ, ਹਰਪ੍ਰੀਤ ਹੁੰਦਲ, ਪੈਨਲ ਐਡਵੋਕੇਟ, ਸ਼੍ਰੀ ਬਰਜਿੰਦਰ ਸਿੰਘ ਪੈਨਲ ਐਡਵੋਕੇਟ, ਵਿਵੇਕ ਕਨਵਰ ਬਾਰ ਪ੍ਰਧਾਨ ਅਤੇ ਵਰੁਣ ਵਾਲੀਆ ਪੈਨਲ ਐਡਵੋਕੇਟ ਵੱਲੋਂ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ। ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਇਸ ਦੌਰਾਨ ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ— ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ. ਐਕਟ ਦੇ ਕਾਨੂੰਨੀ ਉਪਬੰਦਾ ਬਾਰੇ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲ਼ੋਂ ਪ੍ਰਚਾਰ ਸਮੱਗਰੀ ਵੰਡੀ ਗਈ।


