ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 6 ਦਸੰਬਰ ਤੋਂ 6 ਜਨਵਰੀ ਤੱਕ ਚਲਾਈ ਜਾਵੇਗੀ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ : ਨੀਰਜ ਗੋਇਲ
ਹੁਸ਼ਿਆਰਪੁਰ, 4 ਦਸੰਬਰ :
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਸਕੱਤਰ-ਕਮ-ਸੀ.ਜੇ.ਐਮ ਨੀਰਜ ਗੋਇਲ ਨੇ ਅੱਜ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੇ ਮਾਰਗਦਰਸ਼ਨ ਵਿਚ ਜ਼ਿਲ੍ਹੇ ਲ ਹਨ। ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ, ਵੱਖ-ਵੱਖ ਪੇਸ਼ਿਆਂ ਨਾਲ ਜੁੜੇ ਲੋਕਾਂ ਅਤੇ ਆਮ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ, ਕਾਨੂੰਨੀ ਪ੍ਰਬੰਧਾਂ ਅਤੇ ਮੁੜ ਵਸੇਬੇ ਦੇ ਵਿਕਲਪਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਸਾਰੇ ਵਿਭਾਗਾਂ ਅਤੇ ਸੰਸਥਾਵਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਦਾ ਸੁਪਨਾ ਤਾਂ ਹੀ ਸਾਕਾਰ ਹੋਵੇਗਾ ਜਦੋਂ ਸਮਾਜ ਦਾ ਹਰ ਵਰਗ ਅੱਗੇ ਆਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਇੱਕ ਮਹੀਨੇ ਦੀ ਤੀਬਰ ਮੁਹਿੰਮ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮਜ਼ਬੂਤ ਲੋਕ ਰਾਏ ਪੈਦਾ ਕਰੇਗੀ ਅਤੇ ਨੌਜਵਾਨ ਪੀੜ੍ਹੀ ਇਸ ਸਰਾਪ ਤੋਂ ਬਚੇਗੀ। ਇਸ ਮੌਕੇ ਹੋਰ ਅਧਿਕਾਰੀ ਵੀ ਮੌਜੂਦ ਸਨ।


