1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਮਿਲੇਗਾ ਹੋਰ ਵਾਧੂ ਮੁਆਵਜ਼ਾ

1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਮਿਲੇਗਾ ਹੋਰ ਵਾਧੂ ਮੁਆਵਜ਼ਾ

ਮੋਗਾ, 5 ਫਰਵਰੀ – ਦਿੱਲੀ ਸਰਕਾਰ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਹੋਰ ਵਾਧੂ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੇਂਟ ਵਿਭਾਗ, ਚੰਡੀਗੜ੍ਹ ਨੂੰ ਪੱਤਰ ਭੇਜ ਕੇ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਜਾਣੂ ਕਰਵਾਉਣ ਬਾਰੇ ਲਿਖਿਆ ਗਿਆ ਹੈ।ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ […]

ਮੋਗਾ, 5 ਫਰਵਰੀ – ਦਿੱਲੀ ਸਰਕਾਰ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਹੋਰ ਵਾਧੂ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੇਂਟ ਵਿਭਾਗ, ਚੰਡੀਗੜ੍ਹ ਨੂੰ ਪੱਤਰ ਭੇਜ ਕੇ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਜਾਣੂ ਕਰਵਾਉਣ ਬਾਰੇ ਲਿਖਿਆ ਗਿਆ ਹੈ।
ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 16 ਜਨਵਰੀ, 2006 ਨੂੰ ਜਾਰੀ ਸਰਕੂਲਰ ਅਨੁਸਾਰ ਦੰਗਾ ਪੀੜਤ ਪਰਿਵਾਰਾਂ ਨੂੰ ਪਹਿਲਾਂ ਵੀ 3.5 ਲੱਖ ਰੁਪਏ ਪ੍ਰਤੀ ਮੌਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਸੀ। ਇਹਨਾਂ ਪਰਿਵਾਰਾਂ ਨੂੰ ਹੁਣ ਹੋਰ ਵਾਧੂ ਮੁਆਵਜ਼ਾ ਰਾਸ਼ੀ ਦਿੱਤੀ ਜਾਣੀ ਹੈ। ਉਹਨਾਂ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਰਾਸ਼ੀ ਪ੍ਰਾਪਤ ਕਰਨ ਲਈ ਸਬੰਧਤ ਦਸਤਾਵੇਜ਼ ਲੈ ਕੇ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਦੀ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੇਂਟ ਬ੍ਰਾਂਚ ਨਾਲ ਸੰਪਰਕ ਕਰਨ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ