ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਮਾਨਿਕ ਮਹਿਤਾ
ਬਟਾਲਾ, 10 ਸਤੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਵਲੋਂ ਝੋਨੇ ਦੇ ਸ਼ੀਜਨ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਹੋਏ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ, ਦਾਣਾ ਮੰਡੀ ਬਟਾਲਾ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜ਼ਾਇਜਾ ਲਿਆ ਗਿਆ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਸ਼ੀਜਨ ਨੂੰ ਮੁੱਖ ਰੱਖਦਿਆਂ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਭਰਾਵਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।
ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਪੰਜਾਬ ਸਰਕਾਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਨਿਯਮਿਤ ਸਮੇਂ ਫਸਲ ਦੀ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਸੁਨਿਸ਼ਚਿਤ ਕੀਤਾ ਜਾਵੇਗਾ।