ਜ਼ਿਲ੍ਹਾ ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਹੋਇਆ

ਜ਼ਿਲ੍ਹਾ ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਹੋਇਆ

ਐਸ.ਏ.ਐਸ. ਨਗਰ, 22 ਜੁਲਾਈ: ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦੂਰਬੀਨ ਰਾਹੀਂ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਅਹਿਮ ਆਪਰੇਸ਼ਨ ਦਾ ਸਿਹਰਾ ਆਰਥੋ ਮਾਹਰ ਡਾ. ਨਵਜੋਤ ਕਾਰਦਾ ਅਤੇ ਉਨ੍ਹਾਂ […]

ਐਸ.ਏ.ਐਸ. ਨਗਰ, 22 ਜੁਲਾਈ:

ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦੂਰਬੀਨ ਰਾਹੀਂ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਅਹਿਮ ਆਪਰੇਸ਼ਨ ਦਾ ਸਿਹਰਾ ਆਰਥੋ ਮਾਹਰ ਡਾ. ਨਵਜੋਤ ਕਾਰਦਾ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦਸਿਆ ਕਿ 21 ਸਾਲਾ ਮਰੀਜ਼ ਦਾ ਗੋਡੇ ਦੀ ਲਗਾਮ ਬਦਲਣ (ਆਰਥਰੋਸਕੋਪਿਕ ਏਸੀਐਲ-ਰੀਕਨਸਟਰਕਸ਼ਨ ਆਫ਼ ਨੀ) ਦਾ ਆਪਰੇਸ਼ਨ ਕੀਤਾ ਗਿਆ ਹੈ, ਜਿਸ ’ਤੇ ਮਰੀਜ਼ ਦਾ ਕੋਈ ਪੈਸਾ ਨਹੀਂ ਲੱਗਾ ਜਦ ਕਿ ਪ੍ਰਾਈਵੇਟ ਹਸਪਤਾਲ ਵਿਚ ਇਹ ਆਪਰੇਸ਼ਨ ਕਰਵਾਉਣ ’ਤੇ 1 ਲੱਖ ਰੁਪਏ ਤੱਕ ਦਾ ਖ਼ਰਚਾ ਹੋ ਜਾਂਦਾ ਹੈ। ਡਾ. ਕਾਰਦਾ ਨੇ ਦੱਸਿਆ ਕਿ ਆਪਰੇਸ਼ਨ ਲਗਭਗ 2 ਘੰਟੇ ਚੱਲਿਆ, ਜਿਸ ਦੌਰਾਨ ਐਨਸਥੀਸੀਆ ਮਾਹਰ ਡਾ. ਗੁਨਤਾਸ ਸਰ੍ਹਾਂ ਦਾ ਪੂਰਾ ਸਹਿਯੋਗ ਰਿਹਾ। ਉਨ੍ਹਾਂ ਦੱਸਿਆ ਕਿ ਲਗਭਗ ਦੋ ਸਾਲ ਪਹਿਲਾਂ ਮਰੀਜ਼ ਦੇ ਗੋਡੇ ਉਤੇ ਸੱਟ ਲੱਗੀ ਸੀ, ਜਿਸ ਕਾਰਨ ਉਸ ਨੂੰ ਤੁਰਨ-ਫਿਰਨ ਵਿਚ ਦਿੱਕਤ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਪੂਰਾ ਕਾਮਯਾਬ ਰਿਹਾ ਤੇ ਮਰੀਜ਼ ਆਪਰੇਸ਼ਨ ਦੇ ਇਕ ਦਿਨ ਬਾਅਦ ਹੀ ਬਿਨਾਂ ਤਕਲੀਫ਼ ਤੋਂ ਤੁਰਨ ਲੱਗ ਪਿਆ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿਚ ਬਿਹਤਰੀਨ ਤੇ ਕਿਫ਼ਾਇਤੀ ਆਰਥੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਕਈ ਤਰ੍ਹਾਂ ਦੀਆਂ ਅਡਵਾਂਸਡ ਆਰਥੋ ਸਰਜਰੀਆਂ ਹਸਪਤਾਲ ਵਿਚ ਹੋ ਰਹੀਆਂ ਹਨ।
ਡਾ. ਚੀਮਾ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿੱਤੀਆਂ ਜਾ ਰਹੀਆਂ ਮੁਫ਼ਤ ਤੇ ਕਿਫ਼ਾਇਤੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ