ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ

ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ

ਫਾਜ਼ਿਲਕਾ, 08 ਮਈ 2024:ਲੋਕ ਸਭਾ ਚੋਣਾਂ 2024 ਦੌਰਾਨ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਲਗਾਏ ਜਾਣ ਵਾਲੇ ਕਾਉਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਨਿਗਰਾਨੀ ਵਿਚ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ।ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ 14-14 ਗਿਣਤੀ ਟੇਬਲ ਲੱਗਣਗੇ। […]

ਫਾਜ਼ਿਲਕਾ, 08 ਮਈ 2024:
ਲੋਕ ਸਭਾ ਚੋਣਾਂ 2024 ਦੌਰਾਨ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਲਗਾਏ ਜਾਣ ਵਾਲੇ ਕਾਉਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਨਿਗਰਾਨੀ ਵਿਚ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ 14-14 ਗਿਣਤੀ ਟੇਬਲ ਲੱਗਣਗੇ। ਹਰੇਕ ਟੇਬਲ ਤੇ ਇਕ ਮਾਇਕ੍ਰੋ ਅਬਜਰਵਰ, ਇਕ ਸੁਪਰਵਾਇਜਰ ਤੇ ਇਕ ਸਹਾਇਕ ਤਾਇਨਾਤ ਹੋਵੇਗਾ। ਇਸ ਲਈ ਲੋਂੜੀਂਦੇ ਸਟਾਫ ਦੀ ਜਰੂਰਤ ਤੋਂ 40 ਫੀਸਦੀ ਵੱਧ ਸਟਾਫ ਦੀ ਗਿਣਤੀ ਜੋੜ ਕੇ ਉਕਤ ਮੰਗ ਅਨੁਸਾਰ ਪਹਿਲੀ ਰੈਂਡੇਮਾਇਜੇਸ਼ਨ ਨਾਲ ਸਟਾਫ ਦੀ ਵੰਡ ਕੀਤੀ ਗਈ ਹੈ।
ਫਾਜ਼ਿਲਕਾ ਜ਼ਿਲ੍ਹੇ ਵਿਚ ਫਾਜ਼ਿਲਕਾ ਤੇ ਜਲਾਲਾਬਾਦ ਹਲਕੇ ਦੀ ਗਿਣਤੀ ਫਾਜ਼ਿਲਕਾ ਵਿਖੇ ਅਤੇ ਅਬੋਹਰ ਅਤੇ ਬੱਲੂਆਣਾ ਦੀ ਗਿਣਤੀ ਅਬੋਹਰ ਵਿਖੇ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਟੀਸੀ ਮਨੀਸ਼ ਠੁਕਰਾਲ ਵੀ ਹਾਜਰ ਸਨ।

Tags:

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ