ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

ਫਾਜ਼ਿਲਕਾ, 2 ਮਈਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੌਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਹੋਈ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਜ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਵਧੀਕ […]

ਫਾਜ਼ਿਲਕਾ, 2 ਮਈ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੌਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਹੋਈ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਜ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਬਿਜਲਈ ਵੋਟਿੰਗ ਮਸ਼ੀਨਾਂ ਦੇ ਨੋਡਲ ਅਫ਼ਸਰ ਵਿਸਵਜੀਤ ਸਿਆਗ ਵੀ ਹਾਜਰ ਸਨ। ਇਸੇ ਤਰਾਂ ਇਹ ਸਾਰੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਦੀ ਹਾਜਰੀ ਵਿਚ ਕੀਤੀ ਗਈ।
ਇਸ ਮੌਕੇ ਡਿਪਟੀ ਕਮਸ਼ਿਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 829 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਚਾਰੋ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ।ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ਤੇ ਰਾਖਵਾਂ ਕੋਟਾ ਹੋਵੇ।
ਉਨ੍ਹਾਂ ਨੇ ਦੱਸਿਆ ਕਿ ਜਲਾਲਾਬਾਦ ਨੂੰ 251 ਪੋਲਿੰਗ ਬੂਥਾਂ ਲਈ 301ਬੀ ਯੂ, 301 ਸੀਯੂ ਅਤੇ 326 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ। ਫਾਜ਼ਿਲਕਾ  ਨੂੰ 212 ਪੋਲਿੰਗ ਬੂਥਾਂ ਲਈ 254 ਬੀ ਯੂ, 254 ਸੀਯੂ ਅਤੇ 275 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।  ਅਬੋਹਰ ਨੂੰ 177 ਪੋਲਿੰਗ ਬੂਥਾਂ ਲਈ 212 ਬੀ ਯੂ, 212 ਸੀਯੂ ਅਤੇ 230 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।ਬੱਲੂਆਣਾ  ਨੂੰ 189 ਪੋਲਿੰਗ ਬੂਥਾਂ ਲਈ 226 ਬੀ ਯੂ, 226 ਸੀਯੂ ਅਤੇ 245 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।
ਇਸ ਮੌਕੇ ਰੈਂਡੇਮਾਇਜੇ਼ਸਨ ਦੀ ਪ੍ਰਕ੍ਰਿਆ ਨੂੰ ਆਈਟੀ ਟੀਮ ਜਿਸ ਵਿਚ ਡੀਟੀਸੀ ਮਨੀਸ਼ ਠੁਕਰਾਲ ਤੋਂ ਇਲਾਵਾ ਲਖਵੀਰ ਕੁਮਾਰ ਅਤੇ ਸੁਖਮਿੰਦਰ ਕੌਰ ਸ਼ਾਮਿਲ ਸਨ ਨੇ ਕੀਤਾ।

Tags:

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ