ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ

ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ

ਚੰਡੀਗੜ੍ਹ, 2 ਅਪ੍ਰੈਲ:

ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ।

ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ ਅਨੁਸਾਰ ਕੀਤੀ ਜਾਵੇਗੀ:

1. ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ 4-4-2025 ਤੱਕ (ਸ਼ੁੱਕਰਵਾਰ)
2. ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ 9-4-2025 ਨੂੰ (ਬੁੱਧਵਾਰ)
3. ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਇਰ ਕਰਨ ਦੀ ਮਿਆਦ 9-4-25 (ਬੁੱਧਵਾਰ) ਤੋਂ 24-4-25 (ਵੀਰਵਾਰ) ਤੱਕ
4. ਇਤਰਾਜ਼ਾਂ ਦੇ ਦਾਅਵਿਆਂ ਦਾ ਨਿਪਟਾਰਾ 2-5-2025 ਤੱਕ (ਸ਼ੁੱਕਰਵਾਰ)
5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 5-5-25 ਨੂੰ (ਸੋਮਵਾਰ)

ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ ਸੰਬੰਧੀ ਰਾਜ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।

Tags:

Advertisement

Latest

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ
ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਸਰਕਾਰ ਹਾਈ ਅਲਰਟ 'ਤੇ; ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ
ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ
ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ