ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ

ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ

ਚੰਡੀਗੜ੍ਹ, 30 ਮਈ: ਸੂਬੇ ਨੂੰ ਹਰਿਆ-ਭਰਿਆ ਬਣਾਉਣ ਅਤੇ ਸਾਫ਼ ਤੇ ਸਵੱਛ ਪੰਜਾਬ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਵਿਸਥਾਰਤ ਯੋਜਨਾ ਉਲੀਕੀ ਹੈ।

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਵੱਖ-ਵੱਖ ਯੋਜਨਾਵਾਂ ਅਧੀਨ ਪੌਦੇ ਲਗਾਉਣ ਸਬੰਧੀ ਟੀਚਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਜਿਸ ਵਿੱਚ ਕੈਂਪਾ ਸਕੀਮ ਅਧੀਨ 4117.49 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣਾ, 584 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣ ਦਾ ਟੀਚਾ, 45 ਪਵਿੱਤਰ ਵਣਾਂ ਦੀ ਸਥਾਪਨਾ ਅਤੇ ਗ੍ਰੀਨ ਪੰਜਾਬ ਮਿਸ਼ਨ ਸਕੀਮ ਅਧੀਨ 650 ਨਾਨਕ ਬਗੀਚੀਆਂ ਸਥਾਪਤ ਕਰਨਾ ਸ਼ਾਮਲ ਹੈ।

ਇਸੇ ਤਰ੍ਹਾਂ ਵਿਭਾਗ ਦੀਆਂ ਯੋਜਨਾਵਾਂ ਵਿੱਚ ਵਿਭਾਗੀ ਨਰਸਰੀਆਂ ਵਿੱਚ ਬੂਟੇ ਲਗਾਉਣਾ, ਨਰਸਰੀ ਸਟਾਕ ਦੀ ਦੇਖਭਾਲ, ਪਾਣੀ ਦੇਣਾ, ਨਦੀਨ ਕੱਢਣ ਅਤੇ ਗਰੇਡਿੰਗ ਦੇ ਨਾਲ-ਨਾਲ ਪੌਲੀਬੈਗ ਅਤੇ ਰੂਟ ਟ੍ਰੇਨਰ ਤਿਆਰ ਕਰਨਾ ਸ਼ਾਮਲ ਹੈ।

----------

 

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ