ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਚੰਡੀਗੜ੍ਹ, 8 ਜੁਲਾਈ: ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ।

ਬਾਗਬਾਨੀ ਮੰਤਰੀ ਨੇ ਦੱਸਿਆ ਕਿ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਰਕਾਰ ਵੱਲੋਂ ਬਾਗਬਾਨੀ ਸਕੀਮਾਂ ਤਹਿਤ ਫੁੱਲਾਂ ਦੇ ਬੀਜ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ ਤਿੰਨ ਸਾਲਾਂ ਤੱਕ ਪ੍ਰਤੀ ਏਕੜ ਲਾਗਤ 'ਤੇ 40 ਫੀਸਦੀ ਸਬਸਿਡੀ ਜਾਂ ਵੱਧ ਤੋਂ ਵੱਧ 14,000 ਰੁਪਏ ਪ੍ਰਤੀ ਏਕੜ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਉੱਚ ਗੁਣਵੱਤਾ ਵਾਲੇ ਫੁੱਲਾਂ ਦੇ ਬੀਜਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਲਈ ਆਮਦਨ ਦੇ ਵਾਧੂ ਮੌਕੇ ਪੈਦਾ ਕਰਨਾ ਹੈ।

ਸ੍ਰੀ ਭਗਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ।