ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਚੰਡੀਗੜ੍ਹ, 29 ਦਸੰਬਰ:

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਜ਼ਮੀਨੀ ਪੱਧਰ 'ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪਹੁੰਚੇ ਤਾਂ ਜੋ ਬਾਗਬਾਨੀ ਨੂੰ ਹੁਲਾਰਾ ਦਿੱਤਾ ਜਾ ਸਕੇ।

ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਸਰਗਰਮ ਅਤੇ ਕਿਸਾਨ ਨੂੰ ਪਹਿਲ ਵਾਲੀ ਪਹੁੰਚ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਸਮਾਂਬੱਧ ਢੰਗ ਨਾਲ ਲਾਭ ਕਿਸਾਨਾਂ ਤੱਕ ਪਹੁੰਚਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਸਰਕਾਰੀ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਨੂੰ ਜ਼ਮੀਨੀ ਪੱਧਰ 'ਤੇ ਤਾਲਮੇਲ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਯੋਗਤਾ ਸਬੰਧੀ ਸ਼ਰਤਾਂ, ਅਰਜ਼ੀ ਪ੍ਰਕਿਰਿਆਵਾਂ ਅਤੇ ਦਸਤਾਵੇਜ਼ਾਂ ਬਾਰੇ ਨਿਰੰਤਰ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸ੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਬਾਗਬਾਨੀ ਨੂੰ ਉਤਸ਼ਾਹਿਤ ਕਰਕੇ, ਕਿਸਾਨਾਂ ਦੀ ਆਮਦਨ ਵਧਾ ਕੇ ਅਤੇ ਰਵਾਇਤੀ ਫਸਲਾਂ 'ਤੇ ਨਿਰਭਰਤਾ ਘਟਾ ਕੇ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅੱਗੇ ਆਉਣ ਅਤੇ ਉਨ੍ਹਾਂ ਦੀ ਭਲਾਈ ਲਈ ਉਪਲਬਧ ਬਾਗਬਾਨੀ ਸਕੀਮਾਂ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ। 

Latest

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ
ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ