ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਸਤੰਬਰ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ
ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਵਾਸੀਆਂ ਦੇ ਹਿੱਤ ਵਿੱਚ ਰਿਕਾਰਡ ਕੰਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਸਾਲਾਨਾ ਲੱਖਾਂ ਰੁਪਏ ਦੇ ਲਾਭ ਮਿਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ।
ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਯੋਜਨਾਵਾਂ ਤੋਂ ਮਿਲੇ ਲਾਭਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਬਾਂਹ ਫੜੀ ਹੈ।

