ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

ਚੰਡੀਗੜ੍ਹ, 8 ਅਕਤੂਬਰ:

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿੱਚ ਇੱਕ ਜਨਤਕ ਸੁਣਵਾਈ ਕਰੇਗਾ।

ਇਹ ਧਿਆਨ ਦੇਣ ਯੋਗ ਹੈ ਕਿ ਇਹ ਜਨਤਕ ਸੁਣਵਾਈ ਪਹਿਲਾਂ 9 ਅਕਤੂਬਰ ਨੂੰ ਨਿਰਧਾਰਤ ਕੀਤੀ ਗਈ ਸੀ, ਪਰ ਹੁਣ ਇਸ ਦੀ ਮਿਤੀ ਤਬਦੀਲ ਕਰਕੇ 14 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ।

ਬੁਲਾਰੇ ਨੇ ਕਿਹਾ ਕਿ ਇਸ ਜਨਤਕ ਸੁਣਵਾਈ ਦਾ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਨੂੰ ਕਮਿਸ਼ਨ ਦੇ ਸਾਹਮਣੇ ਸਿੱਧੇ ਤੌਰ 'ਤੇ ਆਪਣੇ ਵਿਚਾਰ, ਤੱਥ ਅਤੇ ਮੰਗਾਂ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।

ਰਾਜ ਸਰਕਾਰ ਨੇ ਸਬੰਧਤ ਜਾਤੀ ਸਮੂਹਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਇਸ ਜਨਤਕ ਸੁਣਵਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਮਿਸ਼ਨ ਨਾਲ ਆਪਣੇ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ ਹੈ। 

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ