ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ

ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ

ਹੁਸ਼ਿਆਰਪੁਰ, 28 ਅਕਤੂਬਰ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਤਹਿਤ ਨਿਗਮ ਦੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਨੇ ਆਪਣੀ ਪੈਟਰੋਲਿੰਗ ਟੀਮ ਨਾਲ ਸਵੇਰੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਮੁੱਖ ਖੇਤਰਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਵਰਤੋਂ ਅਤੇ ਕੂੜਾ ਸੁੱਟਣ ਵਿਰੁੱਧ ਚੈਕਿੰਗ ਕੀਤੀ। ਇਸ ਦੌਰਾਨ ਕਾਰਵਾਈ ਕਰਦੇ ਹੋਏ ਅਧਿਕਾਰੀ ਨੇ ਸ਼ਹਿਰ ਵਿੱਚ ਕੂੜਾ ਸੁੱਟਣ ਲਈ 2 ਚਲਾਨ ਅਤੇ ਸਿੰਗਲ ਯੂਜ਼ ਪਲਾਸਟਿਕ ਨਾਲ ਸਬੰਧਤ 4 ਚਲਾਨ (ਕੁੱਲ 6 ਚਲਾਨ) ਜਾਰੀ ਕੀਤੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਚੀਜ਼ਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ।
ਇਸ ਦੇ ਨਾਲ ਹੀ ਕਮਿਸ਼ਨਰ ਨਗਰ ਨਿਗਮ ਵੱਲੋਂ ਸਾਰੇ ਨਾਗਰਿਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਹੁਸ਼ਿਆਰਪੁਰ ਸ਼ਹਿਰ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।