20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ

20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ

ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਵੀ ਬਣੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨੰਗਲ ਦੀ ਪਛਾਣ ਨੂੰ ਨਵੀਂ ਉਚਾਈਆਂ ਮਿਲਣਗੀਆਂ।
           ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਪਿਛਲੇ ਕਰੀਬ 20 ਸਾਲਾਂ ਤੋਂ ਲਟਕਿਆ ਹੋਇਆ ਸੀ। ਕਈ ਵਾਰ ਇਸਦਾ ਨੀਂਹ ਪੱਥਰ ਵੀ ਰੱਖਿਆ ਗਿਆ, ਪਰ ਕੰਮ ਅੱਗੇ ਨਹੀਂ ਵੱਧ ਸਕਿਆ। ਹੁਣ ਮੌਜੂਦਾ ਸਰਕਾਰ ਦੀ ਵਚਨਬੱਧਤਾ ਦੇ ਕਾਰਨ ਇਹ ਪ੍ਰੋਜੈਕਟ ਮੁੜ ਚੱਲ ਪਿਆ ਹੈ ਅਤੇ ਇਸਦਾ ਨਿਰਮਾਣ ਕੰਮ ਦਿਨ-ਰਾਤ ਚੱਲ ਰਿਹਾ ਹੈ, ਜਿਸ ਨਾਲ ਜਲਦ ਹੀ ਇਸਦੀ ਤਿਆਰੀ ਮੁਕੰਮਲ ਹੋਣ ਦੀ ਉਮੀਦ ਹੈ।
       ਸ.ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਮੁੜ ਸੁਰਜੀਤ ਕਰਨ ਅਤੇ ਇਸਨੂੰ ਸੈਰ-ਸਪਾਟੇ ਦਾ ਵੱਡਾ ਕੇਂਦਰ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਮਿਊਜ਼ਿਅਮ ਪ੍ਰੋਜੈਕਟ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ, ਜੋ ਇਲਾਕੇ ਦੀ ਆਰਥਿਕਤਾ ਨੂੰ ਮਜ਼ਬੂਤੀ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।
          ਉਨ੍ਹਾਂ ਹੋਰ ਦੱਸਿਆ ਕਿ ਨੰਗਲ ਵਿੱਚ ਵਿਕਾਸ ਦੇ ਕਈ ਹੋਰ ਪ੍ਰੋਜੈਕਟ ਵੀ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਇਨ੍ਹਾਂ ਵਿੱਚ ਗਲਾਸ ਬ੍ਰਿਜ, ਆਧੁਨਿਕ ਆਡੀਟੋਰੀਅਮ ਅਤੇ ਹੋਰ ਕਈ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਯੋਜਨਾਵਾਂ ਸ਼ਾਮਲ ਹਨ, ਜੋ ਇਸ ਵੇਲੇ ਪ੍ਰਕਿਰਿਆ ਅਧੀਨ ਹਨ। ਇਹ ਸਾਰੇ ਪ੍ਰੋਜੈਕਟ ਮਿਲ ਕੇ ਨੰਗਲ ਨੂੰ ਇੱਕ ਆਧੁਨਿਕ ਅਤੇ ਆਕਰਸ਼ਕ ਸ਼ਹਿਰ ਦੇ ਰੂਪ ਵਿੱਚ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
        ਕੈਬਨਿਟ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਨ੍ਹਾਂ ਪ੍ਰੋਜੈਕਟਾਂ ਦੀ ਪੂਰਤੀ ਨਾਲ ਨੰਗਲ ਦੀ ਨਵੀਂ ਪਹਿਚਾਣ ਬਣੇਗੀ ਅਤੇ ਇਹ ਸ਼ਹਿਰ ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰਾਂ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਇਸ ਤਰ੍ਹਾਂ ਦੀਆਂ ਯੋਜਨਾਵਾਂ ਲਗਾਤਾਰ ਜਾਰੀ ਰਹਿਣਗੀਆਂ। 

Latest

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ