ਪੰਜਾਬ ਸਰਕਾਰ ਨੇ ਐਸ ਸੀ ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਦਿੱਤੀ ਵੱਡੀ ਰਾਹਤ: ਵਿਧਾਇਕ ਗੁਰਲਾਲ ਘਨੌਰ

ਪੰਜਾਬ ਸਰਕਾਰ ਨੇ ਐਸ ਸੀ ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਦਿੱਤੀ ਵੱਡੀ ਰਾਹਤ: ਵਿਧਾਇਕ ਗੁਰਲਾਲ ਘਨੌਰ

ਘਨੌਰ, 5 ਜੁਲਾਈ :

              ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈਜਿਸ ਨਾਲ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਹੈ।

              ਇਹ ਪ੍ਰਗਟਾਵਾ ਹਲਕਾ ਘਨੌਰ ਤੋਂ ਵਿਧਾਇਕ  ਗੁਰਲਾਲ ਘਨੌਰ ਨੇ ਅੱਜ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ ਐਸ.ਸੀ. ਭਾਈਚਾਰੇ ਹਲਕਾ ਘਨੌਰ ਦੇ ਪੰਦਰਾਂ ਪਰਿਵਾਰਾਂ ਦੇ ਕੇਸਾਂ ਵਿੱਚ ਲਗਭਗ 20 ਲੱਖ ਰੁਪਏ ਦੇ ਕਰਜ਼ੇ ਮਾਫੀ ਦੇ ਪ੍ਰਮਾਣ ਪੱਤਰ ਵੰਡਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਐਸ.ਸੀ. ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣਕਿਉਂਕਿ ਹੜਾਂਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।

              ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਮਾਨ ਸਰਕਾਰ ਨੇ ਐਸ ਸੀ ਭਾਈਚਾਰੇ ਦੇ ਕਾਰਜਾਂ ਨੂੰ ਮਾਫ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ। ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ਤੇ ਖੁਦਮੁਖਤਾਰ ਬਣ ਸਕਣਗੇ।

              ਉਨ੍ਹਾਂ ਅੱਗੇ ਕਿਹਾ,ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।

              ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ਤੇ ਦਿੱਤੇ ਜਾਂਦੇ ਹਨਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ।

              ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਟਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਮੰਜੂ ਬਾਲਾਸਹਾਇਕ ਜ਼ਿਲ੍ਹਾ ਮੈਨੇਜਰ ਹਰਪ੍ਰੀਤ ਕੌਰ ਅਤੇ ਕਲਰਕ ਹਰਦੀਪ ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਐਸ ਸੀ ਕਾਰਪੋਰੇਸ਼ਨ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਾਰਜਾਂ ਕੇਸਾਂ ਨੂੰ ਮਾਫ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਹਲਕਾ ਘਨੌਰ ਦੇ ਪੰਦਰਾਂ ਕੇਸਾਂ ਵਿੱਚ ਲਗਭਗ 20 ਲੱਖ ਰੁਪਏ ਦੇ ਕਰਜ਼ੇ ਮਾਫ ਕੀਤੇ ਗਏ ਹਨਜਦਕਿ ਰਾਜਪੁਰਾ ਦੇ ਸੱਤ ਕੇਸਾਂ ਵਿੱਚ ਕਰੀਬ 3 ਲੱਖ 11 ਹਜ਼ਾਰ ਰੁਪਏ ਦੇ ਕਰਜ਼ੇ ਮਾਫ ਕਰਕੇ ਉਕਤ ਪਰਿਵਾਰਾਂ ਨੂੰ ਪ੍ਰਮਾਣ ਪੱਤਰ ਵੰਡੇ ਗਏ ਹਨ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵਿਚ ਕੁੱਲ 400 ਕੇਸਾਂ ਵਿੱਚ 4 ਕਰੋੜ 83 ਲੱਖ ਰੁਪਏ ਦੇ ਕਰਜ਼ੇ ਮਾਫ ਕੀਤੇ ਗਏ ਹਨ।

              ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਬੱਚਿਆਂ ਦੀ ਪੜਾਈ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ।ਇਸ ਮੌਕੇ ਚੇਅਰਮੈਨ ਸਹਿਜਪਾਲ ਸਿੰਘ ਦਿਉਲ ਲਾਡਾ ਨਨਹੇੜਾ ,ਗੁਰਤਾਜ ਸਿੰਘ ਸੰਧੂਸਰਪੰਚ ਇੰਦਰਜੀਤ ਸਿੰਘ ਸਿਆਲੂਸਰਪੰਚ ਜਸਵਿੰਦਰ ਸਿੰਘ ਆਕੜੀ,ਆਗਿਆਜੀਤ ਸਿੰਘ ਢਿਡਸਾ ਸਰਪੰਚ ਢਿਡਸਾਸਰਪੰਚ ਬਰਜਿੰਦਰ ਸਿੰਘ ਲੋਚਮਾਗੁਰਪ੍ਰੀਤ ਸਿੰਘ ਖੱਟੜਾ ਸੇਹਰਾਭਗਵੰਤ ਸਿੰਘ ਸੇਹਰਾਬੱਗਾ ਸਿੰਘ ਸੈਦਖੇੜੀ,ਅਮਰਿੰਦਰ ਸਿੰਘ ਸਰਪੰਚ ਮੁਗਲ ਸਰਾਏਸਰਪੰਚ ਜੋਧਵੀਰ ਸਿੰਘ ਵੜੈਚ ਘੜਾਮਾ ਕਲਾ,

ਕੁਲਵੰਤ ਸਿੰਘ ਕੋਚ ਸਮੇਤ ਹੋਰ ਵੀ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।