ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

ਚੰਡੀਗੜ੍ਹ, 28 ਜੂਨ:

ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ।

ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਭਾਗ ਦੇ 26 ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਡਿਊਟੀ ‘ਚ ਅਣਗਹਿਲੀ/ ਲਾਪਰਵਾਹੀ ਕਰਨ ਕਰਕੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਵਲੀ, 1970 ਤਹਿਤ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।

ਪੰਜਾਬ ਦੀਆਂ ਜੇਲ੍ਹਾਂ ‘ਚ ਡਿਊਟੀ ਨਿਭਾ ਰਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਪੱਸ਼ਟ ਸੰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਗ਼ੈਰਕਾਨੂੰਨੀ ਗਤੀਵਿਧੀਆਂ, ਬੁਰਾ ਵਰਤਾਅ, ਅਨੁਸ਼ਾਸਨਹੀਣਤਾ, ਡਿਊਟੀ ਤੋਂ ਗੈਰਹਾਜ਼ਰੀ ਅਤੇ ਕੈਦੀਆਂ ਨਾਲ ਮੇਲ ਮਿਲਾਪ ਵਰਗੀਆਂ ਗਤੀਵਿਧੀਆਂ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਮੰਤਰੀ ਨੇ ਦੱਸਿਆ ਕਿ ਇਕਬਾਲ ਸਿੰਘ ਬਰਾੜ ਸੁਪਰਡੰਟ ਜ਼ਿਲ੍ਹਾ ਜੇਲ੍ਹ ਮਾਨਸਾ, ਮਨਿੰਦਰ ਪਾਲ ਚੀਮਾ ਡਿਪਟੀ ਸੁਪਰਡੰਟ ਸੈਂਟਰਲ ਜੇਲ੍ਹ ਲੁਧਿਆਣਾ, ਅਨਿਲ ਭੰਡਾਰੀ ਡਿਪਟੀ ਸੁਪਰਡੰਟ ਬੋਰਸਟਲ ਜੇਲ੍ਹ ਲੁਧਿਆਣਾ, ਸੰਦੀਪ ਬਰਾੜ ਡਿਪਟੀ ਸੁਪਰਡੰਟ ਸੈਂਟਰਲ ਜੇਲ੍ਹ ਲੁਧਿਆਣਾ, ਯਾਦਵਿੰਦਰ ਸਿੰਘ ਏ.ਐਸ.ਜੇ. ਸੈਂਟਰਲ ਜੇਲ੍ਹ ਫ਼ਿਰੋਜ਼ਪੁਰ ਤੋਂ ਇਲਾਵਾ ਵਾਰਡਰ ਹਰਭੁਪਿੰਦਰ ਸਿੰਘ ਤੇ ਸਿਕੰਦਰ ਸਿੰਘ ਗੋਇੰਦਵਾਲ ਸਾਹਿਬ, ਬਿਕਰਮਜੀਤ ਸਿੰਘ ਤੇ ਵਿਜੇ ਪਾਲ ਸਿੰਘ ਅੰਮ੍ਰਿਤਸਰ, ਜਤਿੰਦਰ ਸਿੰਘ, ਰਵੀ, ਦੀਪਕ ਰਾਏ, ਕਿਰਨਜੀਤ ਸਿੰਘ, ਪ੍ਰਿਥੀਪਾਲ ਸਿੰਘ ਤੇ ਸਤਨਾਮ ਸਿੰਘ ਕਪੂਰਥਲਾ, ਸਤਨਾਮ ਸਿੰਘ ਤੇ ਮਨਦੀਪ ਸਿੰਘ ਹੁਸ਼ਿਆਰਪੁਰ, ਮਨਿੰਦਰ ਪਾਲ ਸਿੰਘ ਲੁਧਿਆਣਾ, ਅਨੂ ਮਲਿਕ, ਰਣਧੀਰ ਸਿੰਘ, ਅਰਵਿੰਦ ਦੇਵ ਸਿੰਘ, ਬਲਵੀਰ ਸਿੰਘ ਤੇ ਸੁੱਖਪ੍ਰੀਤ ਸਿੰਘ ਮਾਨਸਾ, ਸਤਨਾਮ ਸਿੰਘ ਨਾਭਾ, ਗਗਨਦੀਪ ਸਿੰਘ ਬਠਿੰਡਾ ਅਤੇ ਅਨਮੋਲ ਵਰਮਾ ਪਠਾਨਕੋਟ ਆਦਿ ਨੂੰ ਮੁਅੱਤਲ ਕੀਤਾ ਗਿਆ ਹੈ।

ਜੇਲ੍ਹ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਚੰਗਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਡਿਊਟੀ ‘ਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੇ ਸਮੁੱਚੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਪਣੀ ਡਿਊਟੀ ਇਮਾਨਦਾਰੀ, ਮਿਹਨਤ  ਤੇ ਨਿਯਮਾਂ ਅਨੁਸਾਰ ਕਰਨੀ ਯਕੀਨੀ ਬਣਾਈ ਜਾਵੇ। 

Tags:

Advertisement

Latest

ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਯਤਨਾਂ ਨਾਲ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਉਪਰਾਲੇ
ਗੁਰਪ੍ਰੀਤ ਕੌਰ ਮਾਨ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ 'ਚ ਚੇਅਰਮੈਨ ਬਲਦੀਪ ਸਿੰਘ ਨੇ ਸੰਭਾਲਿਆ ਅਹੁਦਾ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿਖੇ ਕਰੀਬ 10 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 53 ਕਿਲੋਮੀਟਰ ਲੰਬੇ ਨਵੇਂ ਖਾਲੇ ਤੇ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ
ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ