ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਨੁਮਾਇੰਦਿਆਂ ਦੀ ਨਿਗਰਾਨੀ ਹੇਠ ਕੀਤੀ ਗਈ

ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਨੁਮਾਇੰਦਿਆਂ ਦੀ ਨਿਗਰਾਨੀ ਹੇਠ ਕੀਤੀ ਗਈ

ਅਬੋਹਰ, ਫਾਜ਼ਿਲਕਾ 13 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਨਿਗਰਾਨੀ ਹੇਠ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ 15 ਬੀ.ਯੂ. ਮਸ਼ੀਨਾਂ ਤੇ 11 ਕੰਟਰੋਲ ਯੁਨਿਟ ਦੀ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਲਈ 3 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ […]

ਅਬੋਹਰ, ਫਾਜ਼ਿਲਕਾ 13 ਦਸੰਬਰ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਨਿਗਰਾਨੀ ਹੇਠ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਕੀਤੀ ਗਈ।

ਇਸ ਮੌਕੇ ਵਧੀਕ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ 15 ਬੀ.ਯੂ. ਮਸ਼ੀਨਾਂ ਤੇ 11 ਕੰਟਰੋਲ ਯੁਨਿਟ ਦੀ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਲਈ 3 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਬੂਥ *ਤੇ 1-1 ਮਸ਼ੀਨ ਰੱਖੀ ਜਾਵੇਗੀ ਤੇ 1-1 ਮਸ਼ੀਨ ਰਿਜਰਵ ਵਜੋਂ ਰੱਖੀ ਜਾਵੇਗੀ ਤਾਂ ਜੋ ਕਿਸੇ ਵਜਾ ਕਰਕੇ ਮਸ਼ੀਨ ਦਾ ਬਦਲਵਾ ਪ੍ਰਬੰਧ ਕੀਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਲਈ ਈ.ਵੀ.ਐਮਜ਼. ਦੀ ਵਰਤੋਂ ਕੀਤੀ ਜਾਵੇਗੀ। ਵੋਟਾਂ 21 ਦਸੰਬਰ .2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 04 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।

ਇਸ ਮੌਕੇ ਇਲੈਕਸ਼ਨ ਸੈਲ ਇੰਚਾਰਜ ਕਰਨ ਕਟਾਰੀਆ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Tags:

Latest

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ
ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ