ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ, 12 ਮਈ  (    ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲੇਰ ਕਲਾਂ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ।

ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ ਜਾਗਰੂਕ ਕੀਤਾ ਗਿਆ।

ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ।

ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।

ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।

ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਪ੍ਰੇਰਿਤ ਕੀਤਾ ਗਿਆ। 

Latest

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ