ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ
By NIRPAKH POST
On
ਚੰਡੀਗੜ੍ਹ, 18 ਦਸੰਬਰ 2025:
ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ ਦਲ ਨੇ 46 ਜ਼ੋਨਾਂ, ਬੀਜੇਪੀ ਨੇ 7 ਜ਼ੋਨਾਂ, ਬੀਐਸਪੀ ਨੇ 3 ਜ਼ੋਨ ਅਤੇ ਆਈਐਨਡੀ ਨੇ 10 ਜ਼ੋਨਾਂ ਤੋਂ ਜਿੱਤ ਪ੍ਰਾਪਤ ਕੀਤੀ ਹੈ।
ਇਸੇ ਤਰ੍ਹਾਂ, ਪੰਚਾਇਤ ਸੰਮਤੀ ਚੋਣਾਂ ਵਿੱਚ ‘ਆਪ’ ਨੇ 1531 ਜ਼ੋਨਾਂ, ਆਈਐਨਸੀ ਨੇ 612 ਜ਼ੋਨ, ਸ੍ਰੋਮਣੀ ਅਕਾਲੀ ਦਲ ਨੇ 445 ਜ਼ੋਨ, ਬੀਜੇਪੀ ਨੇ 73 ਜ਼ੋਨ, ਬੀਐਸਪੀ ਨੇ 28 ਜ਼ੋਨ ਅਤੇ ਆਈਐਨਡੀ ਨੇ 144 ਜ਼ੋਨ ਤੋਂ ਜਿੱਤ ਹਾਸਲ ਕੀਤੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਜ਼ਿਲ੍ਹਾਵਾਰ ਨਤੀਜੇ ਨੱਥੀ ਹਨ।


