ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ
ਤਰਨ ਤਾਰਨ, 03 ਦਸੰਬਰ ( ) - ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ-2025 ਲਈ ਸ਼੍ਰੀਮਤੀ ਲਵਜੀਤ ਕਲਸੀ, ਪੀ.ਸੀ.ਐੱਸ. ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਬਤੌਰ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ ਤੈਨਾਤ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਅੱਜ ਜ਼ਿਲ੍ਹਾ ਤਰਨ ਤਾਰਨ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ, ਡੀ.ਡੀ.ਪੀ.ਓ. ਸ. ਪਿਆਰ ਸਿੰਘ ਖ਼ਾਲਸਾ, ਆਰ.ਟੀ.ਏ. ਸ੍ਰੀ ਕਪਿਲ ਜ਼ਿੰਦਲ ਵੀ ਮੌਜੂਦ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ ਵੱਲੋਂ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਸਬੰਧੀ ਜਾਣੂ ਕਰਵਾਇਆ ਗਿਆ।
ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਤੱਕ ਜ਼ਿਲ੍ਹਾ ਤਰਨ ਤਾਰਨ ਵਿਖੇ ਹੀ ਰਹਿਣਗੇ ਅਤੇ ਉਹ ਰੋਜ਼ਾਨਾਂ ਪੇਂਡੂ ਵਿਕਾਸ ਭਵਨ, ਅੰਮ੍ਰਿਤਸਰ ਰੋਡ, ਤਰਨ ਤਾਰਨ ਵਿਖੇ ਰੂਮ ਨੰਬਰ 107 ਵਿਖੇ ਬੈਠਗੇ ਜਿੱਥੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਜਾਂ ਚੋਣਾਂ ਨਾਲ ਸਬੰਧਿਤ ਕੋਈ ਹੋਰ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 70879-47964 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।


