ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ, 14 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ ਉਦਯੋਗ ਜਗਤ ਦੇ ਨਾਮੀ ਉੱਦਮੀਆਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਇਸ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਤੇ ਆਰਥਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ, ਜੋ ਕਿ ਪੰਜਾਬ ਦੀ ਤਰੱਕੀ ਦਾ ਸਬੂਤ ਹੈ।”  
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਵਿਕਾਸ ਮਾਡਲ ਬਣਾਉਣ 'ਤੇ ਕੇਂਦ੍ਰਿਤ ਹੈ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਅਧਾਰ ਨੂੰ ਉਦਯੋਗਿਕ ਵਿਕਾਸ ਨਾਲ ਜੋੜਦਾ ਹੈ, ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਲਈ ਵਧੇਰੇ ਮੌਕੇ ਯਕੀਨੀ ਬਣਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੀ ਖੇਤੀਬਾੜੀ ਸ਼ਕਤੀ ਨੂੰ ਉਦਯੋਗ ਨਾਲ ਜੋੜਨਾ ਹੈ ਤਾਂ ਜੋ ਕਿਸਾਨਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।”
ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੀ ਸੰਭਾਵਨਾ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਫਲਾਂ ਅਤੇ ਸਬਜ਼ੀਆਂ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਜੇਕਰ ਫੂਡ ਪ੍ਰੋਸੈਸਿੰਗ ਇੱਥੇ ਸਫਲ ਹੋ ਜਾਂਦੀ ਹੈ, ਤਾਂ ਇਹ ਸਾਡੇ ਕਿਸਾਨਾਂ ਦੇ ਮੁਨਾਫ਼ੇ ਵਿੱਚ ਕਾਫ਼ੀ ਵਾਧਾ ਕਰੇਗੀ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨਵੇਂ ਆਰਥਿਕ ਰਾਹ ਵੱਲ ਨਿਰੰਤਰ ਅੱਗੇ ਵਧ ਰਿਹਾ ਹੈ ਜੋ ਆਪਣੀ ਖੇਤੀਬਾੜੀ ਉਤਪਾਦਕਤਾ ਨੂੰ ਵਿਸ਼ਵ ਬਾਜ਼ਾਰਾਂ ਅਤੇ ਆਧੁਨਿਕ ਉਦਯੋਗਾਂ ਨਾਲ ਜੋੜਦਾ ਹੈ।
ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਨਿਵੇਸ਼ਕਾਂ ਵਿੱਚ ਬੇਭਰੋਸਗੀ ਦਾ ਮਾਹੌਲ ਪੈਦਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ,"ਪਹਿਲਾਂ ਸਰਕਾਰਾਂ ਉਦਯੋਗ ਤੋਂ ਹਿੱਸਾ ਮੰਗਦੀਆਂ ਸਨ, ਪਰ 'ਆਪ' ਸਰਕਾਰ ਉੱਦਮੀਆਂ ਲਈ ਪਾਰਦਰਸ਼ੀ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰ ਰਹੀ ਹੈ।"  
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਅਨੁਕੂਲ ਵਿਵਸਥਾ ਲਈ ਵਚਨਬੱਧ ਹੈ ਤਾਂ ਕਿ ਉਦਯੋਗ, ਕਿਸਾਨ ਅਤੇ ਨੌਜਵਾਨ ਲਾਭ ਉਠਾ ਸਕਣ। 

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ