ਸਵੀਪ ਵੋਟਰ ਜਾਗਰੂਕਤਾ ਵੈਨ ਨੇ ਪਿੰਡ ਬੱਲੂਆਣਾ ਵਿਖੇ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਸਵੀਪ ਵੋਟਰ ਜਾਗਰੂਕਤਾ ਵੈਨ ਨੇ ਪਿੰਡ ਬੱਲੂਆਣਾ ਵਿਖੇ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਫਾਜ਼ਿਲਕਾ, 17 ਜਨਵਰੀ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਈ.ਵੀ.ਐਮ., ਵੀ.ਵੀ.ਪੀ.ਏ.ਟੀ. ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸਰਕਲਾਂ ਵਿੱਚ ਸਵੀਪ ਵੋਟਰ ਜਾਗਰੂਕਤਾ ਵੈਨਾਂ ਭੇਜੀਆਂ ਗਈਆਂ। ਹਰ ਪਾਸੇ ਜਾਗਰੂਕਤਾ ਫੈਲ ਰਹੀ ਹੈ। ਇਹ ਜਾਣਕਾਰੀ ਦਿੜ੍ਹਬਾ ਜ਼ਿਲ੍ਹਾ ਚੋਣ […]

ਫਾਜ਼ਿਲਕਾ, 17 ਜਨਵਰੀ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਈ.ਵੀ.ਐਮ., ਵੀ.ਵੀ.ਪੀ.ਏ.ਟੀ. ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸਰਕਲਾਂ ਵਿੱਚ ਸਵੀਪ ਵੋਟਰ ਜਾਗਰੂਕਤਾ ਵੈਨਾਂ ਭੇਜੀਆਂ ਗਈਆਂ। ਹਰ ਪਾਸੇ ਜਾਗਰੂਕਤਾ ਫੈਲ ਰਹੀ ਹੈ।

ਇਹ ਜਾਣਕਾਰੀ ਦਿੜ੍ਹਬਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਭਰ ਵਿੱਚ ਚਲਾਈ ਗਈ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਹਲਕਾ ਬੱਲੂਆਣਾ ਦੇ ਪਿੰਡ ਬੱਲੂਆਣਾ ਵਿੱਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਕੇ ਵੋਟਰਾਂ ਨੂੰ ਜਾਗਰੂਕ ਕਰੇਗੀ।

ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਵੋਟਰਾਂ ਨੂੰ ਵੋਟਰ ਹੈਲਪਲਾਈਨ 1950 ਦੀ ਕਾਰਜਪ੍ਰਣਾਲੀ ਅਤੇ ਵੋਟਿੰਗ ਮਸ਼ੀਨਾਂ ਬਾਰੇ ਜਾਗਰੂਕ ਕਰਨ ਲਈ ਵਿਧਾਨ ਸਭਾ ਹਲਕਿਆਂ ਵਿੱਚ ਜਾ ਰਹੀ ਹੈ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇ ਰਹੀ ਹੈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਵੀਪ ਆਈਕਨ ਪ੍ਰਿੰਸੀਪਲ ਰਜਿੰਦਰ ਵਿਖੋਨਾ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਦਾ ਮੰਤਵ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੇ ਮਾਸਟਰ ਟ੍ਰੇਨਰਾਂ ਨੇ ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੀ ਵਰਤੋਂ ਬਾਰੇ ਜਾਗਰੂਕ ਕੀਤਾ।

Tags: