ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਾਲਾਨਾ ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ

ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਾਲਾਨਾ ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ

ਅੰਮ੍ਰਿਤਸਰ, 05 ਸਤੰਬਰ 2024 (         ) ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਸਵ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ […]

ਅੰਮ੍ਰਿਤਸਰ, 05 ਸਤੰਬਰ 2024 (         )

ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਸਵ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਧਿਆਪਕਾਂ ਦੀ ਸੁਹਿਰਦਤਾ ਅਤੇ ਦ੍ਰਿੜ ਕਰਮਸ਼ੀਲਤਾ ਨੂੰ ਸਮਰਪਿਤ ਇਕ ਸ਼ਾਨਦਾਰ ਸਕਿਟ ਦੀ ਪੇਸ਼ਕਾਰੀ ਕੀਤੀ ਗਈ। ਉਨ੍ਹਾਂ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਆਪਣੇ ਮਹਿਨਤੀ ਅਧਿਆਪਕਾਂ ਨੂੰ ਨਮਨ ਕੀਤਾ। ਇਸ ਸਭਾ ਵਿਚ ਸ੍ਰੀਮਤੀ ਪ੍ਰਤਿਭਾ (ਲੈਕਚਰਾਰ ਬਾਇਓ), ਸ੍ਰੀਮਤੀ ਮਨਦੀਪ ਕੌਰ ਬੱਲ (ਲੈਕਚਰਾਰ ਅੰਗਰੇਜ਼ੀ) ਅਤੇ ਸ੍ਰੀਮਤੀ ਇੰਦਰਜੀਤ ਕੌਰ (ਲੈਕਚਰਾਰ ਕਮਿਸਟਰੀ) ਦਾ ਅਹਿਮ ਯੋਗਦਾਨ ਰਿਹਾ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਮਨਦੀਪ ਕੌਰ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ, ” ਅਧਿਆਪਕ ਦਿਵਸ ਅਧਿਆਪਕਾਂ ਦੀ ਪ੍ਰਸ਼ੰਸਾ ਲਈ ਇੱਕ ਵਿਸ਼ੇਸ਼ ਦਿਨ ਹੈ। ਅਧਿਆਪਕ ਰਾਸ਼ਟਰ ਨਿਰਮਾਤਾ ਹਨ ਅਤੇ ਸਾਡੇ ਸਮਾਜ ਦੇ ਸਕਾਰਆਤਮਕ ਨਿਰਮਾਣ ਵਿੱਚ ਮੁਢਲੀ ਭੁਮਿਕਾ ਨਿਭਾਉਂਦੇ ਹਨ। ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ।”

ਇਸ ਮੌਕੇ ਮਾਲ ਰੋਡ ਸਕੂਲ ਦੇ ਕੰਪਿਊਟਰ ਅਧਿਆਪਕ ਸ. ਪਰਮ ਆਫਤਾਬ ਸਿੰਘ ਨੂੰ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਵਿਦਿਅਕ ਖੇਤਰ ਵਿਚ ਬਹੁਮੁੱਲੀਆਂ ਸੇਵਾਵਾਂ ਦੇਣ ਲਈ ਸਿਰੜ੍ਹੀ, ਸੁਝਵਾਨ ਸੋਚ ਲਈ 20ਵੇਂ ਸਾਲਾਨਾ ਸਮਾਗਮ ਵਿਖੇ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ), ਅੰਮ੍ਰਿਤਸਰ ਸ.ਹਰਭਗਵੰਤ ਸਿੰਘ ਹਾਜ਼ਰ ਸਨ।

Tags:

Latest

ਗਲੈਮਰ ਦੇ ਪਿੱਛੇ ਦਾ ਕੌੜਾ ਸੱਚ: ਤਨੁਸ਼੍ਰੀ ਦੱਤਾ ਨੇ ਫ਼ਿਲਮ ਇੰਡਸਟਰੀ ਵਿੱਚ ਹੁੰਦੇ ਸ਼ੋਸ਼ਣ ਅਤੇ 'ਪ੍ਰੌਸਟੀਟਿਊਸ਼ਨ' ਦੇ ਜਾਲ ਦਾ ਕੀਤਾ ਪਰਦਾਫਾਸ਼
ਮੱਧ ਪੂਰਬ ਸੰਕਟ: ਹਮਾਸ ਵੱਲੋਂ ਈਰਾਨ ਨੂੰ ਗੁਆਂਢੀਆਂ 'ਤੇ ਹਮਲੇ ਰੋਕਣ ਦੀ ਨਸੀਹਤ, ਇਰਾਕ ਅਤੇ ਸਾਊਦੀ ਅਰਬ 'ਚ ਅਮਰੀਕੀ ਟਿਕਾਣਿਆਂ 'ਤੇ ਵੱਡੇ ਹਮਲੇ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ