ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼
By NIRPAKH POST
On
ਚੰਡੀਗੜ੍ਹ / ਅੰਮ੍ਰਿਤਸਰ, 27 ਫਰਵਰੀ -
ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰ ਪ੍ਰਤਾਪ ਸਿੰਘ ਸੰਧੂ, ਪੰਜਾਬ ਲਗੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਇਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ.ਡੀ.ਐੱਮ. ਅਲਕਾ ਕਾਲੀਆ, ਗੁਰਮੰਦਰ ਸਿੰਘ ਤੋਂ ਇਲਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਦੇ ਧਰਮ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ, ਸ਼੍ਰੀਮਤੀ ਬਲਵਿੰਦਰ ਕੌਰ, ਜ਼ਿਲ੍ਹਾ ਟੂਰਜ਼ਿਮ ਅਫ਼ਸਰ ਸੁਖਮਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲੋਕ ਸੰਪਰਕ ਡਾਇਰੈਕਟਰ ਪ੍ਰਵੀਨ ਪੂਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਹੋ ਰਹੇ ਇਸ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਮਕਸਦ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ ’ਤੇ ਉਤਸ਼ਾਹਤ ਕਰਨਾ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਉਤਸਵ ਵਿੱਚ ਰੰਗਲੇ ਪੰਜਾਬ ਦੇ ਹਰ ਰੰਗ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਪੰਜਾਬੀ ਸੱਭਿਆਚਾਰ ਦੁਨੀਆਂ ਦੇ ਸਭ ਤੋਂ ਅਮੀਰ ਅਤੇ ਜੀਵੰਤ ਸੱਭਿਆਚਾਰਾਂ ਵਿੱਚੋਂ ਇੱਕ ਹੈ, ਜੋ ਆਪਣੇ ਵਿਲੱਖਣ ਰਹਿਣ-ਸਹਿਣ, ਖਾਣ-ਪੀਣ, ਲੋਕ ਨਾਚਾਂ (ਭੰਗੜਾ-ਗਿੱਧਾ), ਅਤੇ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰਸੇ ਵਿੱਚ ਪਰੰਪਰਿਕ ਕਲਾਵਾਂ, ਬੋਲੀਆਂ ਅਤੇ ਮਹਿਮਾਨਨਵਾਜ਼ੀ ਮੁੱਖ ਹਨ, ਜਿਨ੍ਹਾਂ ਦੀ ਧਾਂਕ ਦੇਸ਼-ਵਿਦੇਸ਼ ਵਿੱਚ ਹੈ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੇ ਪ੍ਰੋਗਰਾਮ ਕੀਤੇ ਜਾ ਰਹੇ ਹਨ ਤਾਂ ਜੋ ਆਪਣੀ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਵਿਰਸੇ ਦੀਆਂ ਅਮੀਰ ਪ੍ਰਰੰਪ੍ਰਾਵਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਅਵਾਮ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਰੰਗਲਾ ਪੰਜਾਬ ਉਤਸਵ ਵਿੱਚ ਪਹੁੰਚ ਕੇ ਰੰਗਲੇ ਪੰਜਾਬ ਦੇ ਖ਼ੂਬਸੂਰਤ ਰੰਗਾਂ ਨੂੰ ਮਾਨਣ।
ਇਸ ਮੌਕੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ਼੍ਰੀ ਸੰਜੀਵ ਤਿਵਾੜੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਮੈਦਾਨ ਵਿੱਚ ਅੱਜ ਸ਼ੁਰੂ ਹੋਇਆ ਇਹ ਰੰਗਲਾ ਪੰਜਾਬ ਉਤਸਵ 1 ਮਾਰਚ 2026 ਦੀ ਦੇਰ ਸ਼ਾਮ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੈ ਅਤੇ ਇਸ ਵਿੱਚ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਖ਼ੂਬਸੂਰਤ ਝਲਕ ਦੇਖੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਖ਼ੂਬਸੂਰਤ ਕਰਾਫ਼ਟ ਬਜ਼ਾਰ ਲਗਾਇਆ ਗਿਆ ਹੈ ਜਿਸ ਦੁਕਾਨਦਾਰਾਂ ਵੱਲੋਂ ਸਟਾਲ ਲਗਾ ਕੇ ਰਿਵਾੲਤੀ ਪੰਜਾਬੀ ਅਤੇ ਹੋਰ ਸਮਾਨ ਵੇਚਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਤਸਵ ਦੌਰਾਨ ਲਗਾਈ ਜਾਣ ਵਾਲੀ ਫੂਡ ਕੋਰਟ ਵਿੱਚ ਵੱਖ-ਵੱਖ ਪਕਵਾਨਾਂ ਦੇ 30 ਸਟਾਲ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਉਤਸਵ ਦੌਰਾਨ ਬੱਚਿਆਂ ਦੇ ਮੰਨੋਰੰਜ਼ਨ ਲਈ ਵਿਸ਼ੇਸ਼ ਝੂਲੇ ਲਗਾਏ ਗਏ ਹਨ। ਇਸ ਤੋਂ ਇਲਾਵਾ ਰੰਗਲਾ ਪੰਜਾਬ ਉਤਸਵ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਵੀ ਆਪਣੇ ਸਟਾਲ ਲਗਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਡਾਇਰੈਕਟਰ ਟੂਰਿਜ਼ਮ ਸ੍ਰੀ ਸੰਜੀਵ ਤਿਵਾੜੀ ਨੇ ਅੱਗੇ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੇ ਤਿੰਨੇ ਦਿਨ ਸ਼ਾਮ ਨੂੰ ਪੰਜਾਬ ਦੇ ਨਾਮੀਂ ਗਾਇਕ ਕਲਾਕਾਰਾਂ ਵੱਲੋਂ ਗਾਇਕੀ ਦੇ ਅਖ਼ਾੜੇ ਲਗਾ ਕੇ ਦਰਸ਼ਕਾਂ ਦਾ ਮੰਨੋਰੰਜ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬੀ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਗਿੱਧਾ-ਭੰਗੜਾ ਦੀ ਪੇਸ਼ਕਾਰੀ ਵੀ ਦੇਖਣ ਨੂੰ ਮਿਲੇਗੀ।
ਉਨ੍ਹਾਂ ਦੱਸਿਆ ਕਿ 27 ਫਰਵਰੀ ਨੂੰ ਰੰਗਲਾ ਪੰਜਾਬ ਉਤਸਵ ਦੇ ਪਹਿਲੇ ਦਿਨ ਦੀ ਸ਼ਾਮ ਨੂੰ ਵਿਸ਼ਵ ਪ੍ਰਸਿੱਧ ਲੋਕ ਗਾਇਕ ਵਿਰਾਸਤ ਸੰਧੂ, ਜਸਪਿੰਦਰ ਨਰੂਲਾ ਅਤੇ ਜੈਜੀ ਬੀ ਵੱਲੋਂ ਖੁੱਲ੍ਹੇ ਅਖਾੜੇ ਦੌਰਾਨ ਆਪਣੀ ਗਾਇਕੀ ਦੀ ਪੇਸ਼ਕਾਰੀ ਕੀਤੀ ਜਾ ਰਹੀ ਹੈ। ਉਤਸਵ ਦੇ ਦੂਸਰੇ ਦਿਨ ਦੀ ਸ਼ਾਮ ਨੂੰ ਗਾਇਕਾ ਮੀਤ ਕੌਰ, ਕੌਰ ਬੀ ਅਤੇ ਗਾਇਕ ਕੁਲਵਿੰਦਰ ਬਿੱਲਾ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਰੰਗਲਾ ਪੰਜਾਬ ਉਤਸਵ ਦੇ ਤੀਸਰੇ ਤੇ ਆਖਰੀ ਦਿਨ ਦੀ ਸ਼ਾਮ ਨੂੰ ਗਾਇਕ ਹਰਜੀਤ ਹਰਮਨ, ਬਾਣੀ ਸੰਧੂ ਅਤੇ ਮਨਮੋਹਨ ਵਾਰਿਸ ਵੱਲੋਂ ਆਪਣੀ ਗਾਇਕੀ ਰਾਹੀਂ ਰੰਗ ਬੰਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਖੁੱਲ੍ਹੇ ਅਖਾੜੇ ਵਿੱਚ ਦਰਸ਼ਕਾਂ ਦੇ ਬੈਠਣ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ।
ਡਾਇਰੈਕਟਰ ਟੂਰਿਜ਼ਮ ਸ਼੍ਰੀ ਸੰਜੀਵ ਤਿਵਾੜੀ ਨੇ ਦੱਸਿਆ ਕਿ 28 ਫਰਵਰੀ ਅਤੇ 1 ਮਾਰਚ ਦੀ ਸ਼ਾਮ ਨੂੰ ਰੰਗਲਾ ਪੰਜਾਬ ਉਤਸਵ ਦੌਰਾਨ ਡਰੋਨ ਸ਼ੋਅ ਹੋਵੇਗਾ।
ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਆਮ ਲੋਕਾਂ ਦੀ ਐਂਟਰੀ ਬਿਲਕੁੱਲ ਮੁਫ਼ਤ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿਖੇ ਚੱਲ ਰਹੇ ਰੰਗਲਾ ਪੰਜਾਬ ਉਤਸਵ ਵਿੱਚ ਪਹੁੰਚ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਖ਼ੂਬਸੂਰਤ ਝਲਕ ਨੂੰ ਦੇਖਣ ਅਤੇ ਇਸ ਦਾ ਅਨੰਦ ਮਾਨਣ।

Related Posts
Latest
ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ