ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

ਮਾਲੇਰਕੋਟਲਾ 03 ਦਸੰਬਰ

                       ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ।

                    ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ)  ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 04 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 03 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ।

             ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ।

             ਇਹ ਚੋਣ  ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 03 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿੱਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2 ਲੱਖ 55 ਹਜਾਰ ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1 ਲੱਖ 10 ਹਜ਼ਾਰ ਰੁਪਏ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।ਡਿਪਟੀ ਕ੍ਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ

Tags: