ਕੈਂਪ ਦੇ ਯੁਵਕਾਂ ਨੂੰ ਜਾਣਕਾਰੀ ਦੇਣ ਵਾਸਤੇ ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਪੁਹੰਚੇ : ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ)

ਕੈਂਪ ਦੇ ਯੁਵਕਾਂ ਨੂੰ ਜਾਣਕਾਰੀ ਦੇਣ ਵਾਸਤੇ ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਪੁਹੰਚੇ : ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ)

ਸ੍ਰੀ ਮੁਕਤਸਰ ਸਾਹਿਬ 26 ਜੁਲਾਈਆਰਮੀ ਅਗਨੀਵੀਰ ਫਿਜੀਕਲ ਦੀ ਤਿਆਰੀ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੇ ਲਿਖਤੀ ਪੇਪਰ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨੂੰ ਅੱਜ ਕਾਰਗਿਲ ਦਿਵਸ ਨੂੰ ਮੁੱਖ ਰੱਖਦੇ ਹੋਏ ਵੀਰਤਾ ਪੁਰਸਕਾਰ ਪ੍ਰਾਪਤ ਹਸਤੀਆਂ ਸੈਨਾ ਮੈਡਲ, ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਜਾਣਕਾਰੀ ਦੇਣ ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਵਿਖੇ ਪਹੁੰਚੇ ।ਉਨ੍ਹਾਂ ਨੇ ਸਾਰੇ […]

ਸ੍ਰੀ ਮੁਕਤਸਰ ਸਾਹਿਬ 26 ਜੁਲਾਈ
ਆਰਮੀ ਅਗਨੀਵੀਰ ਫਿਜੀਕਲ ਦੀ ਤਿਆਰੀ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੇ ਲਿਖਤੀ ਪੇਪਰ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨੂੰ ਅੱਜ ਕਾਰਗਿਲ ਦਿਵਸ ਨੂੰ ਮੁੱਖ ਰੱਖਦੇ ਹੋਏ ਵੀਰਤਾ ਪੁਰਸਕਾਰ ਪ੍ਰਾਪਤ ਹਸਤੀਆਂ ਸੈਨਾ ਮੈਡਲ, ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਜਾਣਕਾਰੀ ਦੇਣ ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਵਿਖੇ ਪਹੁੰਚੇ ।
ਉਨ੍ਹਾਂ ਨੇ ਸਾਰੇ ਯੁਵਕਾਂ ਨਾਲ ਕਾਰਗਿਲ ਦਿਵਸ ਬਾਰੇ ਜਾਣਕਾਰੀ ਅਤੇ ਆਪਣੇ ਆਰਮੀ ਜੀਵਨ ਦੇ ਤਜਰਬੇ ਸਾਝੇ ਕੀਤੇ । ਇਸ ਤੋਂ ਇਲਾਵਾ ਉਹਨਾਂ ਨੇ ਯੁਵਕਾਂ ਨੂੰ ਜੋਰ ਦੇ ਕੇ ਅਪੀਲ ਕੀਤੀ ਕਿ ਪਿੰਡਾਂ ਵਿੱਚ ਵੱਧ ਰਹੇ ਨਸ਼ੇ ਤੋਂ ਬਚੋ ਅਤੇ ਸੀ—ਪਾਈਟ ਕੈਂਪਾਂ ਵਿੱਚ ਪਹੁੰਚ ਕੇ ਚੰਗੀ ਸਿੱਖਿਆ ਅਤੇ ਟ੍ਰੇਨਿੰਗ ਪ੍ਰਾਪਤ ਕਰੋ ।
ਇਹਨਾਂ ਹਸਤੀਆਂ ਨੇ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲਿਆਂ ਦੇ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਜਿਆਦਾ ਤੋਂ ਜਿਆਦਾ ਬੱਚਿਆ ਨੂੰ ਸੀ—ਪਾਈਟ ਕੈਂਪਾਂ ਵਿੱਚ ਭੇਜੋ ਤਾਂਕਿ ਨਸ਼ਿਆ ਤੋਂ ਬਚ ਸਕਣ, ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਕੇ ਭਰਤੀ ਹੋ ਸਕਣ । ਸੀ—ਪਾਈਟ ਸੰਸਥਾ ਪੰਜਾਬ ਸਰਕਾਰ ਦਾ ਅਦਾਰਾ ਹੈ, ਇੱਥੇ ਕੋਈ ਫੀਸ ਨਹੀ ਲਈ ਜਾਂਦੀ ਅਤੇ ਯੁਵਕਾਂ ਦੀ ਟ੍ਰੇਨਿੰਗ, ਖਾਣੇ ਅਤੇ ਰਿਹਾਇਸ਼ ਦਾ ਪ੍ਰਬੰਧ ਕੈਂਪ ਵਿੱਚ ਫਰੀ ਹੈ । ਜਿਆਦਾ ਜਾਣਕਾਰੀ ਲਈ 93167—13000, 94638—31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ